ਲੁਧਿਆਣਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ASI ਦੀ ਮੌ.ਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਸ਼ਨੀਵਾਰ ਰਾਤ ਕਰੀਬ 9 ਵਜੇ ਉਹ ਕਿਸੇ ਕੰਮ ਦੇ ਸਿਲਸਿਲੇ ਨਾਲ ਚੌਕੀ ਤੋਂ ਥਾਣਾ ਸਿੱਧਵਾਂ ਬੇਟ ਵੱਲ ਜਾ ਰਿਹਾ ਸੀ । ਰਸਤੇ ਵਿੱਚ ਗੁਰਦੁਆਰਾ ਭੋਰਾ ਸਾਹਿਬ ਕਿਸ਼ਨਪੁਰਾ ਰੋਡ ਨੇੜੇ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ । ਮ੍ਰਿਤਕ ਅਧਿਕਾਰੀ ਦੀ ਪਛਾਣ ਜਰਨੈਲ ਸਿੰਘ ਵਜੋਂ ਹੋਈ ਹੈ।

ਥਾਣਾ ਸਿੱਧਵਾਂ ਬੇਟ ਵਿਖੇ ASI ਹਰਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਨੂੰ ਉਹ ਆਪਣੀ ਡਿਊਟੀ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ । ਰਸਤੇ ਵਿੱਚ ਉਸ ਨੂੰ ਇੱਕ ਸਪਲੈਂਡਰ ਬਾਈਕ ਸਵਾਰ ਜ਼ਖਮੀ ਹਾਲਤ ਵਿੱਚ ਮਿਲਿਆ । ਜਿਸ ਦੇ ਕਾਫੀ ਸੱਟਾਂ ਲੱਗੀਆਂ ਸਨ। ਹਰਵਿੰਦਰ ਅਨੁਸਾਰ ਜਦੋਂ ਉਸ ਨੇ ਜ਼ਖ਼ਮੀ ਦੀ ਪਛਾਣ ਕੀਤੀ ਤਾਂ ਇਹ ਏ.ਐਸ.ਆਈ. ਜਰਨੈਲ ਸਿੰਘ ਸੀ ਜੋ ਕਿ ਗਿੱਦੜਵਿੰਡੀ ਸਾਈਸ ਤੋਂ ਥਾਣਾ ਸਿੱਧਵਾਂ ਬੇਟ ਵੱਲ ਜਾ ਰਿਹਾ ਸੀ।
ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਲੋਕਾਂ ਨੇ ਜਰਨੈਲ ਨੂੰ ਜਗਰਾਓਂ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 279,337,427,304-ਏ ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
