ਪੰਜਾਬ ਸਰਕਾਰ ਨੇ ਫਰੀਦਕੋਟ ਜੇਲ੍ਹ ਦੇ ਸੁਪਰੀਡੈਂਟ ਜੋਗਿੰਦਰਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਉਸਦੀ ਜੇਲ੍ਹ ਵਿੱਚ ਬੰਦ ਆਰਮਜ਼ ਐਕਟ ਦੇ ਦੋਸ਼ੀ ਨੇ ਅੰਦਰੋਂ ਵੀਡੀਓ ਕਾਲ ਕਰ ਕੇ ਬੈਰਕਾਂ ਦਿਖਾਇਆਂ ਸਨ। ਜੇਲ੍ਹ ਵਿੱਚ ਮੋਬਾਇਲ ਫੋਨ ਦੀ ਵਰਤੋਂ ਬੈਨ ਹੈ। ਜਿਸਦੇ ਬਾਵਜੂਦ ਅੰਦਰੋਂ ਕਾਲਿੰਗ ਹੋਈ ਤੇ ਇਸਨੂੰ ਐਡਿਟ ਕਰ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸਦੀ ਜਾਂਚ ਫਿਰੋਜ਼ਪੁਰ ਸਰਕਲ ਦੇ DIG ਤੋਂ ਇਸਦੀ ਜਾਂਚ ਕਰਵਾਈ ਗਈ। ਇਸ ਵਿੱਚ ਸਾਹਮਣੇ ਆਇਆ ਕਿ ਜੇਲ੍ਹ ਸੁਪਰੀਡੈਂਟ ਨੇ ਡਿਊਟੀ ਵਿੱਚ ਲਾਪਰਵਾਹੀ ਤੇ ਢਿੱਲ ਵਰਤੀ। ਇਸ ਲਈ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਿਕ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ। ਇਸ ਲਈ ਉਨ੍ਹਾਂ ਨੂੰ ਸਸਪੈਂਡ ਕਰ ਕੇ ਹੈੱਡਕੁਆਰਟਰ ਚੰਡੀਗੜ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ
ਇਸ ਸਬੰਧੀ ਜੇਲ੍ਹ ਮੰਤਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਲ੍ਹ ਵਿੱਚ ਬੰਦ ਨੌਜਵਾਨ ਨੇ ਵੀਡੀਓ ਕਾਲ ਦੀ ਰਿਕਾਰਡਿੰਗ ਕਰਨ ਤੋਂ ਬਾਅਦ ਇਸਨੂੰ ਐਡਿਟ ਕਰ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਹੈ। ਜਿਸ ਕਾਰਨ ਜੇਲ੍ਹ ਮਹਿਕਮੇ ਦਾ ਅਕਸ ਖਰਾਬ ਹੋਇਆ ਹੈ। ਇਸ ਮਾਮਲੇ ਦੀ ਮੁੱਢਲੀ ਪੜਤਾਲ ਵਿੱਚ ਜੋਗਿੰਦਰ ਪਾਲ ਸੁਪਰੀਡੈਂਟ ਕੇਂਦਰੀ ਜੇਲ੍ਹ ਦੀ ਡਿਊਟੀ ਦੌਰਾਨ ਅਣਗਹਿਲੀ ਤੇ ਢਿੱਲੀ ਕਾਰਗੁਜ਼ਾਰੀ ਸਾਹਮਣੇ ਆਈ ਹੈ। ਜਿਸ ਕਾਰਨ ਇਸ ਅਧਿਕਾਰੀ ਵਿਰੁੱਧ ਕਾਰਵਾਈ ਕਰਦਿਆਂ ਇਸਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, 1970 ਦੇ ਨਿਯਮ 4(1)(ਏ) ਦੇ ਸਨਮੁੱਖ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।
ਬੀਤੇ ਦਿਨ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਨੌਜਵਾਨ ਦੀ ਜੇਲ੍ਹ ਅੰਦਰ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ ਸੀ । ਜਿਸ ਵਿੱਚ ਜੇਲ੍ਹ ਵਿੱਚ ਬੰਦ ਨੌਜਵਾਨ ਜੇਲ੍ਹ ਦੇ ਅੰਦਰਲੇ ਹਾਲਤ ਦਿਖਾ ਰਿਹਾ ਸੀ। ਹਵਾਲਾਤੀ ਵੱਲੋਂ ਜੇਲ੍ਹ ਦੀ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ ਵਿੱਚ ਮੋਬਾਈਲ ਫੋਨ ਦੀ ਹੋ ਰਹੀ ਵਰਤੋਂ ‘ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਮਾਨ ਸਰਕਾਰ ਨੇ ਸਖਤ ਕਦਮ ਚੁੱਕਦਿਆਂ ਜੇਲ੍ਹ ਸੁਪਰੀਡੈਂਟ ਨੂੰ ਸਸਪੈਂਡ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: