ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ੍ਰੀ ਮੁਕਤਸਰ ਨੈਸ਼ਨਲ ਹਾਈਵੇ ਨੰ. 754 ‘ਤੇ ਵਾਪਰਿਆ ਹੈ। ਜਿੱਥੇ ਇੱਕ ਮੋਟਰ ਸਾਈਕਲ ਸਵਾਰ ਦੀ ਤੇਲ ਵਾਲੇ ਕੈਂਟਰ ਨਾਲ ਭਿਆਨਕ ਟੱਕਰ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਮੋਟਰ ਸਾਈਕਲ ਸਵਾਰ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਹਾਈਵੇ ‘ਤੇ ਚੜ੍ਹਿਆ ਹੀ ਸੀ ਕਿ ਸਾਹਮਣੇ ਤੋਂ ਆ ਰਹੇ ਤੇਲ ਦੇ ਟੈਂਕਰ ਨਾਲ ਉਸਦੀ ਟੱਕਰ ਹੋ ਗਈ। ਜਿਥੇ ਮੋਟਰ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਮ੍ਰਿਤਕ ਵਿਅਕਤੀ ਦੀ ਪਛਾਣ 63 ਸਾਲਾਂ ਕਸ਼ਮੀਰ ਸਿੰਘ ਪਿੰਡ ਸੁਆਹ ਵਾਲੀ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਕਰਾਈ FIR, ਕਿਹਾ- ‘ਬਠਿੰਡੇ ਦੇ ਬੰਦੇ ਨੇ ਜਾਨੋਂ ਮਾਰਨ ਦੀ ਦਿੱਤੀ ਧਮਕੀ’
ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
