ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਭੈਣ ਮਮਤਾ ਰਾਣੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਮੁਕਤਸਰ ਵਿਚ ਕਾਰ ਤੇ ਟਰੱਕ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ ਮਮਤਾ ਰਾਣੀ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਹਾਦਸਾ ਪਿੰਡ ਦੋਦਾ ਨੇੜੇ ਵਾਪਰਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਮਤਾ ਰਾਣੀ ਤੇ ਹੋਰ ਲੋਕ ਜਲਾਲਾਬਾਦ ਦੇ ਪਿੰਡ ਮੋਹਲਵੀ ਵਾਲਾ ਤੋਂ ਬਠਿੰਡਾ ਜਾ ਰਹੇ ਸਨ। ਦੋਦਾ ਪਿੰਡ ਨੇੜੇ ਉਨ੍ਹਾਂ ਦੀ ਕਾਰ ਸੜਕ ਕੰਢੇ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਮਮਤਾ ਰਾਣੀ ਜੋ ਕਿ ਪਿੰਡ ਮੋਲਵੀ ਵਾਲਾ ਦੇ ਸਰਪੰਚ ਅਮਰੀਕ ਸਿੰਘ ਦੀ ਪਤਨੀ ਸੀ, ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਇਆ ਕਲਾਨੌਰ ਦਾ ਜਵਾਨ, AAP ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪ੍ਰਗਟਾਇਆ ਦੁੱਖ
ਹਾਦਸੇ ਵਿੱਚ ਜ਼ਖ਼ਮੀ ਹੋਏ ਤਿੰਨ ਵਿਅਕਤੀਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਮੁਕਤਸਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਮਤਾ ਰਾਣੀ ਆਪਣੇ ਪਿਤਾ ਨੂੰ ਮਿਲਣ ਲਈ ਬਠਿੰਡਾ ਦੇ ਹਸਪਤਾਲ ਜਾ ਰਹੀ ਸੀ, ਜਿੱਥੇ ਉਸ ਦੇ ਪਿਤਾ ਦਾ ਇਲਾਜ ਚੱਲ ਰਿਹਾ ਹੈ। ਮਮਤਾ ਰਾਣੀ ਧਨੀ ਮੋਹਰੀ ਰਾਮ ਦੇ ਸਰਪੰਚ ਸੁਧੀਰ ਕੰਬੋਜ ਦੀ ਭੈਣ ਵੀ ਸੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਦਿੱਲੀ ਵਿੱਚ ਚੋਣ ਪ੍ਰਚਾਰ ਕਰ ਰਹੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਆਪਣਾ ਪ੍ਰੋਗਰਾਮ ਬੰਦ ਕਰਕੇ ਤੁਰੰਤ ਘਟਨਾ ਵਾਲੀ ਥਾਂ ਵੱਲ ਰਵਾਨਾ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
























