ਬੀਤੇ ਦਿਨੀਂ ਜਲੰਧਰ ਵਿਖੇ ਫੋਲੜੀਵਾਲ ਪਿੰਡ ਵਿਚ ਪਿਤਾ ਵੱਲੋਂ ਆਪਣੀ ਛੇ ਮਹੀਨੇ ਦੀ ਬੱਚੀ ਦਾ ਕਤਲ ਕਰਕੇ ਜ਼ਮੀਨ ਵਿਚ ਦੱਬ ਦਿੱਤਾ ਗਿਆ ਸੀ, ਜਿਸ ਦੇ ਖਿਲਾਫ਼ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਸੀ।
ਉਸ ਵੇਲੇ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਸੀ ਕਿ ਬੱਚੀ ਨਾਲ ਜਬਰ-ਜ਼ਿਨਾਹ ਵੀ ਕੀਤਾ ਸੀ ਪਰ ਪੁਲਿਸ ਵੱਲੋਂ ਮੈਡੀਕਲ ਰਿਪੋਰਟ ਆਉਣ ਦੀ ਗੱਲ ਕਹੀ ਜਾ ਰਹੀ ਸੀ। ਕਲਯੁਗੀ ਬਾਪ ਵੱਲੋਂ ਕਤਲ ਕੀਤੀ ਗਈ ਆਪਣੀ 6 ਮਹੀਨੇ ਦੀ ਬੱਚੀ ਦੇ ਪੁਲਿਸ ਵੱਲੋਂ ਕਰਵਾਏ ਮੈਡੀਕਲ ਦੀ ਰਿਪੋਰਟ ਆ ਗਈ ਹੈ, ਜਿਸ ਵਿਚ ਵੱਡਾ ਖ਼ੁਲਾਸਾ ਹੋਇਆ ਹੈ ਕਿ ਅਰਜੁਨ ਨੇ ਆਪਣੀ ਬੱਚੀ ਦਾ ਕਤਲ ਕਰਨ ਤੋਂ ਪਹਿਲਾਂ ਉਸ ਨਾਲ ਜਬਰ-ਜ਼ਿਨਾਹ ਵੀ ਕੀਤਾ ਸੀ। ਪੁਲਿਸ ਨੇ ਹੁਣ ਇਸ ਵਿੱਚ ਧਾਰਾ 376 A,376ਏ-ਬੀ ਅਤੇ ਪੋਕਸੋ ਐਕਟ 2012 ਤਹਿਤ ਮੁਕਦਮਾ ਦੱਰਜ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਕ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁਲਜ਼ਮ ਅਰਜੁਨ ਨੂੰ ਦੋਬਾਰਾ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਮਾਣਯੋਗ ਜੱਜ ਨੇ ਉਸ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਿੰਡ ਫੋਲੜੀਵਾਲ ‘ਚ ਇਕ ਪਿਤਾ ਨੇ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਦਿਆਂ 24 ਅਕਤੂਬਰ ਦੀਵਾਲੀ ਵਾਲੀ ਰਾਤ ਆਪਣੀ ਹੀ 6 ਮਹੀਨੇ ਦੀ ਮਾਸੂਮ ਬੱਚੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।