ਜਲੰਧਰ ਵਿੱਚ ਸ਼੍ਰੀ ਦੇਵੀ ਤਲਾਬ ਮੰਦਿਰ ਦੇ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਘਟਨਾ ਦੀ ਇੱਕ CCTV ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਾਰੀ ਘਟਨਾ ਕੈਦ ਹੋ ਗਈ ਹੈ। ਇਸ ਹਾਦਸੇ ਵਿੱਚ ਐਕਟਿਵਾ ਸਵਾਰ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਸ ਵਿੱਚ ਉਨ੍ਹਾਂ ਦੀ ਬੈਕ ਦੀ ਹੱਡੀ ਟੁੱਟ ਗਈ ਹੈ, ਜਿਸਦਾ ਇਲਾਜ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ।

Jalandhar Accident
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ 4 ਵਜੇ ਦੇ ਕਰੀਬ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਪਤੀ-ਪਤਨੀ ਸ਼੍ਰੀ ਦੇਵੀ ਤਲਾਬ ਮੰਦਿਰ ਆ ਰਹੇ ਸਨ। ਜਦੋਂ ਉਹ ਮੰਦਿਰ ਨੇੜੇ ਗਊਸ਼ਾਲਾ ਦੇ ਨੇੜੇ ਪਹੁੰਚੇ ਸਨ ਕਿ ਇੰਨੇ ਵਿੱਚ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੇ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਦੇਰ ਰਾਤ ਮੰਡੀ ਜਾ ਰਿਹਾ ਇੱਕ ਵਿਅਕਤੀ ਤੁਰੰਤ ਜੋੜੇ ਵੱਲ ਵਧਿਆ। ਉਸਨੇ ਲੋਕਾਂ ਦੀ ਮਦਦ ਨਾਲ ਉਕਤ ਜੋੜੇ ਨੂੰ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ: ਮਾਨਸਾ ਦੀ ਖਿਡਾਰਨ ਨੇ ਕੀਤਾ ਕਮਾਲ, ਏਸ਼ੀਆ ਕੱਪ ਤੀਰਅੰਦਾਜ਼ੀ ਮੁਕਾਬਲਿਆ ‘ਚ ਜਿੱਤਿਆ ਸੋਨ ਤਗਮਾ
ਦੱਸ ਦੇਈਏ ਕਿ ਘਟਨਾ ਦੇ ਤੁਰੰਤ ਬਾਅਦ ਰਾਹਗੀਰਾਂ ਦੀ ਮਦਦ ਨਾਲ ਜੋੜੇ ਨੂੰ ਹਸਪਤਾਲ ਪਹੁੰਚਾਇਆ ਗਿਆ। ਸਵੇਰੇ-ਸਵੇਰੇ ਡਾਕਟਰਾਂ ਨੇ ਦੋਹਾਂ ਦਾ ਇਲਾਜ ਸ਼ੁਰੂ ਕੀਤਾ। ਜਿਸ ਵਿੱਚ ਪਤਾ ਚੱਲਿਆ ਕਿ ਦੋਹਾਂ ਦੇ ਬੈਕ ਦੀ ਹੱਡੀ ਟੁੱਟ ਗਈ ਸੀ। ਉੱਥੇ ਹੀ ਜਦੋਂ ਕ੍ਰਾਈਮ ਸੀਨ ‘ਤੇ ਲੋਕ ਇਕੱਠਾ ਹੋਣ ਲੱਗੇ ਤਾਂ ਮੁਲਜ਼ਮ ਹਾ.ਦਸੇ ਦੇ ਤੁਰੰਤ ਬਾਅਦ ਕਾਰ ਸਣੇ ਮੌਕੇ ਤੋਂ ਫਰਾਰ ਹੋ ਗਿਆ। ਥਾਣਾ-3 ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।