ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਬਹੁ-ਪੱਧਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ।

Jalandhar Commissionerate Police
ਡੀਜੀਪੀ ਗੌਰਵ ਯਾਦਵ ਦੇ ਅਨੁਸਾਰ, ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋ, ਇੱਕ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਕੁੱਲ 1.5 ਕਿਲੋਗ੍ਰਾਮ ਹੈਰੋਇਨ ਅਤੇ 7 ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਧਾਰਮਿਕ ਸਜ਼ਾ ਹੋਈ ਪੂਰੀ, ਕਿਹਾ- “ਅਕਾਲ ਤਖਤ ਸਾਹਿਬ ਤੋਂ ਹੋਇਆ ਹੁਕਮ, ਮੇਰੇ ਲਈ ਰੱਬੀ ਹੁਕਮ ਸੀ”
ਇਹਨਾਂ ਗ੍ਰਿਫ਼ਤਾਰੀਆਂ ਨਾਲ ਖੇਤਰ ਵਿੱਚ ਨਸ਼ਾ ਅਤੇ ਗੈਰਕਾਨੂੰਨੀ ਹਥਿਆਰਾਂ ਦੇ ਧੰਧੇ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਕਾਰਵਾਈ ਨਾਲ ਨਸ਼ਿਆਂ ਦੀ ਸਪਲਾਈ ਤੇ ਗੈਰਕਾਨੂੰਨੀ ਹਥਿਆਰਾਂ ਦੇ ਫੈਲਾਅ ਨੂੰ ਠੱਲ ਪਈ ਹੈ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
























