ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੇ ਬਦਮਾਸ਼ਾਂ ਦੇ ਤਿੰਨ ਗੁਰਗੇ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮੁਲਜ਼ਮ ਜਬਰੀ ਵਸੂਲੀ ਅਤੇ ਸਰਹੱਦ ਪਾਰ ਤੋਂ ਹਥਿਆਰਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਜਲੰਧਰ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਜਲਦ ਹੀ ਪੁਲਿਸ ਤਿੰਨਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

Jalandhar Commissionerate Police
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਿੰਨਾਂ ਦੇ ਸਬੰਧ ਕੈਨੇਡਾ ਵਿੱਚ ਲੁਕੇ ਵੱਡੇ ਬਦਮਾਸ਼ ਨਾਲ ਮਿਲੇ ਹਨ। ਤਿੰਨੇ ਦੋਸ਼ੀ ਸੰਗਠਿਤ ਅਪਰਾਧ ਅਤੇ ਫਿਰੌਤੀ ਦਾ ਵੱਡਾ ਨੈੱਟਵਰਕ ਚਲਾ ਰਹੇ ਸਨ। ਜਲੰਧਰ ਪੁਲਿਸ ਨੇ ਸਾਰੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਜਾਲ ਵਿਛਾਇਆ ਸੀ। ਜਿਸ ਤੋਂ ਬਾਅਦ ਤਿੰਨੋਂ ਦੋਸ਼ੀਆਂ ਨੂੰ ਇਕ-ਇਕ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਮੁਲਜ਼ਮਾਂ ਨੇ ਪਾਕਿਸਤਾਨ ਤੋਂ ਕਈ ਵਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਵੀ ਮੰਗਵਾਈ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਨਹਿਰ ‘ਚ ਨਹਾਉਣ ਗਏ 4 ਬੱਚੇ ਡੁੱ/ਬੇ, ਲੋਕਾਂ ਨੇ 3 ਨੂੰ ਬਚਾਇਆ, ਇੱਕ ਬੱਚਾ ਲਾਪਤਾ
ਜਾਣਕਾਰੀ ਅਨੁਸਾਰ ਜਲੰਧਰ ਸਿਟੀ ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਨਸ਼ਾ ਤਸਕਰੀ, ਹਥਿਆਰਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਸੰਗੀਨ ਮਾਮਲਿਆਂ ਦੇ 35 ਤੋਂ ਵੱਧ ਕੇਸ ਦਰਜ ਹਨ। ਡੀਜੀਪੀ ਨੇ ਕਿਹਾ- ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਕਤ ਮੁਲਜ਼ਮ ਲਾਂਡਾ ਨਾਲ ਕਿਸ ਤਰ੍ਹਾਂ ਗੱਲ ਕਰਦੇ ਸਨ ਅਤੇ ਪਾਕਿਸਤਾਨ ਵਿੱਚ ਕਿਹੜੇ-ਕਿਹੜੇ ਹਥਿਆਰ ਅਤੇ ਨਸ਼ਾ ਤਸਕਰਾਂ ਨਾਲ ਸਬੰਧ ਸਨ।
ਵੀਡੀਓ ਲਈ ਕਲਿੱਕ ਕਰੋ -: