ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦੀ ਟੀਮ ਨੇ ਸਰਹੱਦ ਪਾਰ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 10 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਖੁਲਾਸਾ ਕੀਤਾ ਹੈ।
DGP ਗੌਰਵ ਯਾਦਵ ਨੇ ਟਵੀਟ ‘ਚ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 10 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, ਨ.ਸ਼ਾ ਤ.ਸਕਰ ਨੂੰ 12.5 ਕਿਲੋ ਹੈ.ਰੋਇ.ਨ ਸਣੇ ਕੀਤਾ ਗ੍ਰਿਫਤਾਰ
ਉਨ੍ਹਾਂ ਅੱਗੇ ਲਿਖਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਮੁਲਜ਼ਮਾਂ ਦਾ ਸਬੰਧ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੀ। ਇਸ ਤੋਂ ਪਹਿਲਾਂ ਇੱਕ ਵਿਅਕਤੀ 1 ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਫੜਿਆ ਗਿਆ ਸੀ। ਉਨ੍ਹਾਂ ਕਿਹਾ ਪੰਜਾਬ ਪੁਲਿਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: