ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤ.ਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਜਲੰਧਰ ਪੁਲਿਸ ਨੇ ਇਸ ਮਾਮਲੇ ਵਿੱਚ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਇਨ੍ਹਾਂ ਕੋਲੋਂ 12 ਮੈ.ਗਜ਼ੀ.ਨਾਂ ਸਮੇਤ 8 ਹ.ਥਿਆ.ਰ ਬਰਾਮਦ ਕੀਤੇ ਹਨ।
ਦੱਸ ਦੇਈਏ ਕਿ ਕਥਿਤ ਮੁਲਜ਼ਮਾਂ ਦੇ ਕੁਝ ਸਾਥੀਆਂ ਨੂੰ ਪਹਿਲਾਂ ਵੀ ਸਿਟੀ ਪੁਲਿਸ ਗ੍ਰਿਫ਼ਤਾਰ ਕਰ ਚੁੱਕੀ ਹੈ। ਜਿਸ ਤੋਂ ਬਾਅਦ ਗਿਰੋਹ ਤੋਂ ਕਰੀਬ 25 ਹਥਿਆਰ ਜ਼ਬਤ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਕੋਰੀਅਰ ਕੰਪਨੀ ਦੇ ਸੰਚਾਲਕ ਨੂੰ 2 ਕਿਲੋ ਅ.ਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅ.ਫੀਮ ਦੀ ਕੁੱਲ ਬਰਾਮਦਗੀ 29 ਕਿਲੋ ਹੋ ਗਈ ਹੈ।
ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਵੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ,”ਅੰਤਰਰਾਸ਼ਟਰੀ ਨ.ਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨ.ਸ਼ਾ ਤਸਕਰੀ ਸਿੰਡੀਕੇਟ ਰੈਕੇਟ ਦੇ ਸੰਗਠਿਤ ਨੈਟਵਰਕ ਦੀ ਰੀੜ੍ਹ ਦੀ ਹੱਡੀ ਨੂੰ ਤੋੜ ਦਿੱਤਾ ਹੈ। ਜਾਂਚ ਤੋਂ ਬਾਅਦ ਦੋਵਾਂ ਮਾਮਲਿਆਂ ਵਿੱਚ ਭਾਰੀ ਮਾਤਰਾ ਵਿੱਚ ਹ.ਥਿਆ.ਰ ਅਤੇ ਨ.ਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਗਏ 4 ਵਿਅਕਤੀਆਂ ਕੋਲੋਂ 8 ਹਥਿਆਰ ਅਤੇ 12 ਮੈਗਜ਼ੀਨ ਬਰਾਮਦ ਕੀਤੇ ਗਏ ਹਨ, ਜਿਸ ਨਾਲ ਜ਼ਬਤ ਕੀਤੇ ਗਏ ਹਥਿਆਰਾਂ ਦੀ ਗਿਣਤੀ 25 ਹੋ ਗਈ ਹੈ।”
ਵੀਡੀਓ ਲਈ ਕਲਿੱਕ ਕਰੋ -: