ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਨੇ ਕਰੀਬ 12.5 ਕਿਲੋ ਹੈਰੋਇਨ ਸਮੇਤ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ਼ ਫ਼ੌਜੀ, ਜੋ ਕਿ ਇਸੇ ਪਿੰਡ ਦਾ ਰਹਿਣ ਵਾਲਾ ਹੈ, ਨੂੰ ਤਰਨਤਾਰਨ ਦੇ ਪਿੰਡ ਕਸੇਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਜੰਮੂ-ਕਸ਼ਮੀਰ ਪੁਲਿਸ ਨੂੰ 38 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

Jalandhar counter intelligence
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਵੱਡੇ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਲੰਬੇ ਸਮੇਂ ਤੋਂ ਨਸ਼ੇ ਦੇ ਵੱਡੇ ਰੈਕੇਟ ਨਾਲ ਜੁੜੇ ਫਰਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀਆਂ ਸਨ। ਗੁਪਤ ਸੂਚਨਾ ਦੇ ਆਧਾਰ ‘ਤੇ ਦੋਸ਼ੀ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਜਲਦ ਹੀ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਉਕਤ ਦੋਸ਼ੀ ਪਾਕਿਸਤਾਨ ਦੇ ਕਿਸ ਨਸ਼ਾ ਤਸਕਰ ਦੇ ਸੰਪਰਕ ‘ਚ ਸੀ।
ਇਹ ਵੀ ਪੜ੍ਹੋ : ਜਨਮਦਿਨ ਤੋਂ ਅਗਲਾ ਦਿਨ ਹੀ ਪੁਲਿਸ ਮੁਲਾਜ਼ਮ ਲਈ ਬਣਿਆ ਕਾਲ, ਭਿ.ਆਨ.ਕ ਸੜਕ ਹਾ.ਦਸੇ ‘ਚ ਗਈ ਜਾ.ਨ
ਮੁਲਜ਼ਮਾਂ ਕੋਲੋਂ 12.5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਹੈਰੋਇਨ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਆਈ ਸੀ। ਇਹ ਮੁਲਜ਼ਮ ਜੰਮੂ-ਕਸ਼ਮੀਰ ਪੁਲਿਸ ਨੂੰ 38 ਕਿਲੋ ਹੈਰੋਇਨ ਮਾਮਲੇ ਵਿੱਚ ਲੋੜੀਂਦਾ ਸੀ। ਗਿਰੋਹ ਦੇ ਅੰਤਰਰਾਸ਼ਟਰੀ ਸਬੰਧਾਂ ਦਾ ਪਰਦਾਫਾਸ਼ ਹੋਇਆ ਹੈ। ਇਸ ਦੀ ਅਗਵਾਈ ਦੁਬਈ ਤੋਂ ਤਸਕਰ ਅੰਮ੍ਰਿਤਪਾਲ ਸਿੰਘ ਬਾਠ ਕਰ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਕੇਸ ‘ਚ ਪੁਲਿਸ ਨੇ ਦੁਬਈ ‘ਚ ਬੈਠੇ ਅੰਮ੍ਰਿਤਪਾਲ ਬਾਠ ਨੂੰ ਵੀ ਨਾਮਜ਼ਦ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
