ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਪੁਲਿਸ ਨੇ ਜੱਗੂ ਦੇ ਸਾਥੀ ਕਨੂੰ ਗੁੱਜਰ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਨੇ ਮੁਠਭੇੜ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਕਤਲ, ਜਬਰੀ ਵਸੂਲੀ ਅਤੇ ਧੋਖੇਬਾਜ਼ੀ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।
ਸਵਪਨ ਸ਼ਰਮਾ, ਪੁਲਿਸ ਕਮਿਸ਼ਨਰ, ਜਲੰਧਰ ਨੇ ਕਿਹਾ ਕਿ- “ਇਹ ਗ੍ਰਿਫਤਾਰੀ ਅਤੇ ਹਥਿਆਰਾਂ ਦੀ ਬਰਾਮਦਗੀ ਜੱਗੂ ਭਗਵਾਨਪੁਰੀਆ ਗੈਂਗ ਲਈ ਇੱਕ ਵੱਡਾ ਝਟਕਾ ਹੈ ਅਤੇ ਜਲੰਧਰ ਪੁਲਿਸ ਲਈ ਇੱਕ ਵੱਡੀ ਪ੍ਰਾਪਤੀ ਹੈ। ਅਸੀਂ ਅਪਰਾਧਿਕ ਨੈਟਵਰਕ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੰਮ ਕਰਨਾ ਜਾਰੀ ਰੱਖਾਂਗੇ।”
ਮਿਲੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ, ਜਿਸ ਵਿੱਚ ਦੋਨਾਂ ਪਾਸਿਓਂ ਵੱਲੋਂ ਕਰੀਬ 9 ਗੋਲੀਆਂ ਚਲਾਈਆਂ ਗਈਆਂ। ਪੁਲਿਸ ਪਾਰਟੀ ਦੀ ਜਵਾਬੀ ਗੋਲੀਬਾਰੀ ‘ਚ ਕਨੂੰ ਗੁੱਜਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। 2 ਹਥਿਆਰਾਂ ਦੀ ਸ਼ੁਰੂਆਤੀ ਬਰਾਮਦਗੀ, ਬਾਅਦ ਦੀਆਂ ਖੋਜਾਂ ਵਿੱਚ ਜ਼ਬਤ ਕੀਤੇ ਗਏ ਵਾਧੂ 6 ਹਥਿਆਰਾਂ ਦੇ ਨਾਲ, ਕੁੱਲ ਬਰਾਮਦ ਕੀਤੇ ਗਏ ਹਥਿਆਰਾਂ ਦੀ ਗਿਣਤੀ 8 ਹੋ ਗਈ ਹੈ।
ਇਹ ਵੀ ਪੜ੍ਹੋ : ਮੰਦਭਾਗੀ ਖਬਰ : ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਗਈ ਜਾ.ਨ
ਪੁਲਿਸ ਨੇ 8 ਪਿਸਤੌਲ, 55 ਜਿੰਦਾ ਰੌਂਦ ਅਤੇ 8 ਕਾਰਤੂਸ ਬਰਾਮਦ ਕੀਤੇ ਹਨ। ਇਸ ਗ੍ਰਿਫਤਾਰੀ ਨਾਲ ਇਸ ਗਿਰੋਹ ਦੇ ਕੁੱਲ 10 ਸਾਥੀਆਂ ਅਤੇ ਕੁੱਲ 16 ਹਥਿਆਰਾਂ ਦੀ ਗ੍ਰਿਫਤਾਰੀ ਹੋਈ ਹੈ। ਦੱਸ ਦੇਈਏ ਕਿ ਦੋਸ਼ੀ ਕਤਲ, ਜਬਰੀ ਵਸੂਲੀ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਸ਼ਾਮਿਲ ਸੀ। ਕੰਨੂ ਗੁੱਜਰ ਖਿਲਾਫ ਪਹਿਲਾਂ ਹੀ 8 ਐਫਆਈਆਰ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -: