ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕਰਨ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਮੁਲਜ਼ਮਾਂ ਕੋਲੋਂ 5 ਕਿਲੋ ਅਫੀਮ ਬਰਾਮਦ ਹੋਈ ਹੈ। ਮੁਲਜ਼ਮ ਅੰਤਰਰਾਸ਼ਟਰੀ ਕੋਰੀਅਰ ਸੇਵਾਵਾਂ ਦੀ ਵਰਤੋਂ ਕਰਕੇ ਪੂਰੀ ਦੁਨੀਆ ਵਿੱਚ ਸਪਲਾਈ ਪਹੁੰਚਾਉਂਦੇ ਸਨ। ਇਹ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਟਵੀਟ ਰਹੀ ਸਾਂਝੀ ਕੀਤੀ ਗਈ ਹੈ।
DGP ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਅਫੀਮ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡਰੱਗ ਕਾਰਟੇਲ ਨੂੰ UK, USA, ਕੈਨੇਡਾ ਅਤੇ ਆਸਟਰੇਲੀਆ ਵਿੱਚ ਪ੍ਰਾਪਤਕਰਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਅੰਤਰਰਾਸ਼ਟਰੀ ਕੋਰੀਅਰ ਸੇਵਾ ਦੀ ਵਰਤੋਂ ਕਰਦੇ ਹੋਏ ਕਈ ਤਸਕਰਾਂ ਦੁਆਰਾ ਸਮਰਥਨ ਕੀਤਾ ਗਿਆ ਸੀ। ਫਿਲਹਾਲ ਪੁਲਿਸ ਨੇ ਇੱਕ ਪਾਰਸਲ ਬਰਾਮਦ ਕਰ ਲਿਆ ਹੈ। ਜਿਸ ਨੂੰ ਜਲੰਧਰ ਦੀ ਕੋਰੀਅਰ ਕੰਪਨੀ ਰਾਹੀਂ ਕੈਨੇਡਾ ਦੇ ਐਲਬਰਟ ਸੂਬੇ ਵਿੱਚ ਭੇਜਿਆ ਜਾਣਾ ਸੀ।
ਇਹ ਵੀ ਪੜ੍ਹੋ : ਲੁਧਿਆਣਾ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ‘ਸਕੂਲ ਆਫ ਐਮੀਨੈਂਸ’ ਦਾ ਕੀਤਾ ਉਦਘਾਟਨ
ਉਨ੍ਹਾਂ ਅੱਗੇ ਲਿਖਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ NDPS ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਗੰਭੀਰਤਾ ਨਾਲ ਗੈਂਗ ਦੇ ਸੰਬੰਧਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲਿਖਿਆ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਮੱਗਲਰਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: