ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਟੀਮ ਨੇ ਨਾਮੀ ਬਦਮਾਸ਼ਾਂ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।
ਡੀਜੀਪੀ ਨੇ ਦੱਸਿਆ ਕਿ ਕੈਨੇਡਾ ਸਥਿਤ ਨਾਮੀ ਬਦਮਾਸ਼ ਦੇ 5 ਸਾਥੀਆਂ ਨੂੰ 3 ਪਿਸਤੌਲ ਅਤੇ ਕਾਰਤੂਸ ਸਮੇਤ ਕਾਬੂ ਕਰ ਲਿਆ ਗਿਆ ਹੈ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਤੋਂ ਬਾਅਦ ਹੁਣ ਤੱਕ ਇਸ ਗਿਰੋਹ ਦੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨਾਉਣੇ ਅਪਰਾਧਾਂ ਜਿਵੇਂ ਕਿ ਕਤਲ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਡ੍ਰਾਈਵਰ ਦੇ ਕ.ਤ.ਲ ਦਾ ਮਾਮਲਾ, ਪੁਲਿਸ ਨੇ ਇੱਕ ਮਹਿਲਾ ਸਣੇ 4 ਮੁਲਜ਼ਮਾਂ ਨੂੰ ਕੀਤਾ ਕਾਬੂ
ਉਨ੍ਹਾਂ ਅੱਗੇ ਲਿਖਿਆ ਕਿ ਜਲੰਧਰ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: