ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ।
ਜਾਣਕਾਰੀ ਅਨੁਸਾਰ ਸਵਰਨਦੀਪ ਸਿੰਘ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਵਿਚ ਸ਼ਾਮਿਲ ਸ਼ੂਟਰਾਂ ਨੂੰ ਰਹਾਇਸ਼ ਮੁਹੱਈਆ ਕਰਵਾਇਆ ਸੀ। ਕਤਲ ਤੋਂ ਬਾਅਦ ਤੋਂ ਹੀ ਉਹ ਫਰਾਰ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਉਕਤ ਮੁਲਜ਼ਮ ਨੂੰ ਗੋਵਿੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਫੌਜੀ ਜਵਾਨ ਅਨੰਤ ਨਾਗ ‘ਚ ਹੋਇਆ ਸ਼ਹੀਦ, 2 ਮਾਸੂਮਾਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਕਰੀਬ 20 ਰਾਉਂਡ ਫਾਇਰ ਕਰਕੇ ਵਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: