ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਰੋੜਾਂ ਦੀ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਦੋਸ਼ੀ ਕੋਲੋਂ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। DGP ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਦਿੱਤੀ।
ਡੀਜੀਪੀ ਯਾਦਵ ਨੇ ਦੱਸਿਆ ਕਿ ਇੱਕ ਵੱਡੀ ਸਫਲਤਾ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਖਾਂਬਰਾ ਨਿਵਾਸੀ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਡਰੱਗ ਮਨੀ ਬਰਾਮਦ ਕੀਤੀ ਹੈ। ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਇਸ ਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਇਸ ਦੇ ਅੱਗੇ ਅਤੇ ਪਿੱਛੇ ਸਬੰਧ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਪਿੰਡ ਦੇ ਸਰਪੰਚ ਘਰ ਸੁੱਟੇ ਗਏ ਪੈਟਰੋਲ ਬੰਬ, ਵੀਡੀਓ ਬਣਾ ਕੇ ਕੀਤੀ ਵਾਇਰਲ, ਹਮਲੇ ਨੂੰ ਦੱਸਿਆ Demo
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰ ਡਰੱਗ ਸਿੰਡੀਕੇਟ ਦੀਆਂ ਜੜ੍ਹਾਂ ‘ਤੇ ਹਮਲਾ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਨਾਰਕੋ-ਅੱਤਵਾਦ ਦੇ ਖਤਰੇ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
























