ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਮੁਸਤੈਦ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 180 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਸੂਚਨਾ ‘ਤੇ ਜਲੰਧਰ ਦੇ ਸੀਆਈਏ ਸਟਾਫ ਨੇ ਰਾਮਾ ਮੰਡੀ ਚੌਕ ਤੋਂ ਸਰਵਿਸ ਰੋਡ ਦਕੋਹਾ ਰੇਲਵੇ ਕ੍ਰਾਸਿੰਗ ਤੱਕ ਗਸ਼ਤ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਕਮਲਜੀਤ ਪੁੱਤਰ ਜੋਗਿੰਦਰ ਪਾਲ ਵਾਸੀ ਸ਼ਿਵ ਨਗਰ, ਨੇੜੇ ਰੇਲਵੇ ਫਾਟਕ, ਜਲੰਧਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ।
ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਜਤਿੰਦਰ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਈਜੀ-972 ਪ੍ਰੇਮ ਨਗਰ, ਮੁਹੱਲਾ ਗੋਬਿੰਦਗੜ੍ਹ ਜਲੰਧਰ ਦੀ ਸ਼ਮੂਲੀਅਤ ਸਾਮਹਣੇ ਆਈ। ਇਸ ਦੇ ਬਾਅਦ ਪੁਲਿਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਗੇ ਦੀ ਜਾਂਚ ਦੇ ਬਾਅਦ 150 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਈ ਜਿਸ ਨਾਲ ਕੁੱਲ ਬਰਾਮਦਗੀ 180 ਗ੍ਰਾਮ ਹੋ ਗਈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸਰੋਤ ਬਾਰੇ ਪੁਲਿਸ ਪੁੱਛਗਿਛ ਕਰ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸੋਨੇ-ਚਾਂਦੀ ਦੀ ਕੀਮਤ ‘ਚ ਰਿਕਾਰਡ ਤੋੜ ਵਾਧਾ, ਪਹਿਲੀ ਵਾਰ ਸੋਨੇ ਦੀ ਕੀਮਤ ਹੋਈ 71,000 ਰੁਪਏ ਤੋਂ ਪਾਰ
ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਤੇ ਉਨ੍ਹਾਂ ਖਿਲਾਫ ਜਲੰਧਰ ਤੇ ਲੁਧਿਆਣਾ ਵਿਚ FIR ਦਰਜ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਵੇਰਵੇ ਸਾਂਝੇ ਕੀਤੇ ਜਾਣਗੇ। ਇਸ ਦੌਰਾਨ ਸਵਪਨ ਸ਼ਰਮਾ ਨੇ ਸ਼ਹਿਰ ਵਿਚ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਕਮਿਸ਼ਨਰੇਟ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ।