ਨਸ਼ਿਆਂ ਖਿਲਾਫ ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। 48 ਕਿਲੋ ਹੈਰੋਇਨ ਮਾਮਲੇ ਦੀ ਅਗਲੀ ਕੜੀ ‘ਤੇ ਕਾਰਵਾਈ ਕਰਦੇ ਹੋਏ ਇਹ ਕਾਮਯਾਬੀ ਹਾਸਲ ਹੋਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 13 ਮੈਂਬਰਾਂ ਤੋਂ ਲਗਜ਼ਰੀ ਗੱਡੀਆਂ ਤੇ ਇਕ ਟਰੱਕ ਦੇ ਨਾਲ 84 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਅਕਾਊਂਟ X ‘ਤੇ ਸ਼ੇਅਰ ਕੀਤੀ ਗਈ ਹੈ। ਪੁਲਿਸ ਨੇ ਰੈਕੇਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਡਰੱਗ ਨੈਟਵਰਕ ਦੀਆਂ ਵੱਖ-ਵੱਖ ਭੂਮਿਕਾਵਾਂ ਵਿਚ ਸ਼ਾਮਲ ਸੀ। ਦੱਸ ਦੇਈਏ ਕਿ ਇਹ ਗਿਰੋਹ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿੱਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ 2 ਸੂਬੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਇੱਕ ਘਰੇਲੂ ਨੈੱਟਵਰਕ ਸੀ।
ਵੀਡੀਓ ਲਈ ਕਲਿੱਕ ਕਰੋ -: