ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 9 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 22 ਕਿਲੋ ਅਫ਼ੀਮ ਬਰਾਮਦ ਹੋਈ ਹੈ। ਪੁਲਿਸ ਦੀ ਟੀਮ ਨੇ ਝਾਰਖੰਡ ਤੋਂ ਕੁਝ ਮੁਲਜ਼ਮਾਂ ਨੂੰ 12 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਜਲੰਧਰ ਤੋਂ 10 ਕਿੱਲੋ ਹੋਰ ਅਫੀਮ ਬਰਾਮਦ ਹੋਈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਜਾਂਚ ਤੋਂ ਬਾਅਦ ਕਰੀਬ 30 ਬੈਂਕ ਖਾਤੇ ਜ਼ਬਤ ਕੀਤੇ ਹਨ। ਜਿਨ੍ਹਾਂ ਖਾਤਿਆਂ ‘ਚ ਕਰੀਬ 9 ਕਰੋੜ ਰੁਪਏ ਦੀ ਡਰੱਗ ਮਨੀ ਪਈ ਹੈ। ਡਰੱਗ ਮਨੀ ਤੋਂ ਬਣੀਆਂ 6 ਕਰੋੜ ਦੀਆਂ 12 ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ। ਇਸ ਨੂੰ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਚਾਰ ਵਾਹਨ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਸਸਤੀ ਹੋਵੇਗੀ ਇੰਪੋਰਟਿਡ ਸ਼.ਰਾਬ, ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ‘ਤੇ ਲਗਾਈ ਮੋਹਰ
ਇਸ ਦੇ ਨਾਲ ਹੀ ਸਾਰੇ ਥਾਣਿਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿੰਨਾ ਪੈਸਾ, ਕਿੱਥੇ ਅਤੇ ਕਿਵੇਂ ਟਰਾਂਸਫਰ ਕੀਤਾ ਗਿਆ। ਜਾਂਚ ਤੋਂ ਬਾਅਦ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ। ਪੁਲਿਸ ਨੇ ਯੂ.ਕੇ., ਯੂ.ਐਸ. ਆਸਟ੍ਰੇਲੀਆ ਅਤੇ ਕੈਨੇਡਾ ਤੋਂ 5 ਵਿਦੇਸ਼ੀ ਬੇਸ ਸੰਸਥਾਵਾਂ ਅਤੇ ਦਿੱਲੀ ਵਿਚ 6 ਕਸਟਮ ਅਧਿਕਾਰੀ ਨਾਮਜ਼ਦ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: