ਜਲੰਧਰ ਪੁਲੀਸ ਦੇ ਸੀਆਈਏ ਸਟਾਫ਼ ਨੇ ਦੋਆਬਾ ਚੌਕ ਨੇੜਿਓਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਸਮੱਗਲਰ ਲੱਕ ਨਾਲ ਬੰਨ੍ਹੀ ਹੈਰੋਇਨ ਦੀ ਖੇਪ ਪੈਦਲ ਹੀ ਪਹੁੰਚਾਉਣ ਜਾ ਰਿਹਾ ਸੀ, ਜਦੋਂ ਪੁਲਿਸ ਨੇ ਦਬੋਚ ਲਿਆ।
ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲੀਸ ਕਮਿਸ਼ਨਰ ਜਲੰਧਰ ਗੁਰਸ਼ਾਨ ਸਿੰਘ ਸੰਧੂ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਸੀਆਈਏ ਸਟਾਫ਼ ਆਪਣੇ ਇੰਚਾਰਜ ਅਸ਼ੋਕ ਕੁਮਾਰ ਨਾਲ ਚੈਕਿੰਗ ’ਤੇ ਸੀ। ਟੀਮ ਨੇ ਦੋਆਬਾ ਚੌਕ ਵੱਲ ਵਿਕਾਸਪੁਰੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਸਟਾਫ਼ ਮੈਂਬਰਾਂ ਨੇ ਇੱਕ ਵਿਅਕਤੀ ਨੂੰ ਆਉਂਦੇ ਦੇਖਿਆ। ਪੈਦਲ ਆ ਰਹੇ ਵਿਅਕਤੀ ਨੇ ਜਿਵੇਂ ਹੀ ਨਾਕੇ ਨੂੰ ਦੇਖਿਆ ਤਾਂ ਉਸ ਨੇ ਆਪਣੇ ਕੱਪੜੇ ਸਿੱਧੇ ਕਰ ਲਏ ਅਤੇ ਭੱਜਣ ਲੱਗਾ। ਸੀਆਈਏ ਸਟਾਫ਼ ਨੂੰ ਉਸ ‘ਤੇ ਸ਼ੱਕ ਹੋਇਆ ਅਤੇ ਉਸ ਦਾ ਪਿੱਛਾ ਕੀਤਾ। ਉਸ ਦਾ ਪਿੱਛਾ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸੀਆਈਏ ਸਟਾਫ਼ ਨੇ ਏਸੀਪੀ ਪਰਮਜੀਤ ਸਿੰਘ ਨੂੰ ਮੌਕੇ ’ਤੇ ਬੁਲਾ ਕੇ ਹੈਰੋਇਨ ਬਰਾਮਦ ਕੀਤੀ। ਤਸਕਰ ਨੇ ਪੋਲੀਥੀਨ ਵਿੱਚ ਹੈਰੋਇਨ ਪਾ ਕੇ ਲੱਕ ਦੁਆਲੇ ਪੀਲਾ ਕੱਪੜਾ ਬੰਨ੍ਹਿਆ ਹੋਇਆ ਸੀ। ਪੁਲਸ ਨੂੰ ਦੇਖ ਕੇ ਉਸ ਨੇ ਲੱਕ ਤੋਂ ਬੰਨ੍ਹੀ ਖੇਪ ਨੂੰ ਠੀਕ ਕਰਨਾ ਸ਼ੁਰੂ ਕੀਤਾ ਤਾਂ ਉਸ ਨੂੰ ਫੜ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਤਸਕਰ ਨੇ ਆਪਣੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਰਾਜ ਸਿੰਘ ਵਾਸੀ ਨਿਆਸੀ ਵਾਲਾ ਰੋਡ ਗੰਗਸਰ ਜ਼ਿਲ੍ਹਾ ਜੈਤੋ ਜ਼ਿਲ੍ਹਾ ਫ਼ਰੀਦਕੋਟ ਵਜੋਂ ਦੱਸੀ। ਮੁਲਜ਼ਮ ਪੇਸ਼ੇਵਾਰ ਤਸਕਰ ਹੈ ਅਤੇ ਉਸ ਖ਼ਿਲਾਫ਼ ਥਾਣਾ ਸਿਟੀ ਹੁਸ਼ਿਆਰਪੁਰ ਵਿੱਚ ਨਾਜਾਇਜ਼ ਅਸਲਾ ਤੇ ਨਜਾਇਜ਼ ਹਥਿਆਰ ਰੱਖਣ ਦਾ ਕੇਸ ਦਰਜ ਕੀਤਾ ਗਿਆ ਹੈ। ਹੁਣ ਉਸ ਖ਼ਿਲਾਫ਼ ਐਨਡੀਪੀਐਸ ਐਕਟ ਦਾ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ।