ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਬਾਹਰ ਗੋਲੀ ਚੱਲਣਾ ਬੇਹੱਦ ਮੰਦਭਾਗਾ ਹੈ। ਸੁਖਬੀਰ ਬਾਦਲ ‘ਤੇ ਫੈਸਲਾ ਗੁਰੂ ਦੀ ਰਜ਼ਾ ‘ਚ ਰਹਿ ਕੇ ਲਿਆ ਗਿਆ ਸੀ। ਅਜਿਹੇ ਪਾਵਨ ਸਥਾਨ ’ਤੇ ਹਮਲੇ ਵਰਗੀ ਘਟਨਾ ਵਾਪਰਨਾ ਬਹੁਤ ਦੁਖਦਾਈ ਅਤੇ ਨਿੰਦਣਯੋਗ ਹੈ ਜੋ ਨਹੀਂ ਹੋਣੀ ਚਾਹੀਦੀ ਸੀ।
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਗੇਟ ’ਤੇ ਸੁਖਬੀਰ ਸਿੰਘ ਬਾਦਲ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਇੱਕ ਸ਼ਖਸ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਜਾਇਦਾਦ ਪਿੱਛੇ ਪੁੱਤ ਨੇ ਦੋਸਤਾਂ ਨਾਲ ਮਿਲ ਕੇ ਪਿਓ ਦਾ ਕੀਤਾ ਕ.ਤ.ਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਵੀਡੀਓ ਲਈ ਕਲਿੱਕ ਕਰੋ -: