ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਸਿੱਖਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੁਗਲਾਂ ਨਾਲ ਚਾਰ ਜੰਗ ਲੜੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕੀਤੀ ਤੇ ਸਿੱਖਾਂ ਨੂੰ ਇਹ ਸੰਦੇਸ਼ ਦਿੱਤਾ ਕਿ ਹੁਣ ਲੋੜ ਹੈ ਕਿ ਹਰ ਸਿੱਖ ਜਿੱਥੋਂ ਅੰਦਰੋਂ ਮਜ਼ਬੂਤ ਹੋਵੇ ਉੱਥੇ ਹੀ ਨਸ਼ੇ ਛੱਡ ਕੇ ਤੰਦਰੁਸਤ ਹੋ ਕੇ ਸ਼ਸ਼ਤਰਧਾਰੀ ਬਣੇ ਤਾਂ ਜੋ ਉਹ ਆਪਣੀ ਤੇ ਆਪਣੇ ਧਰਮ ਦੀ ਰੱਖਿਆ ਕਰ ਸਕੇ ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਤਾਂ ਜੋ ਅੰਦਰੋ ਬਾਹਰੋਂ ਖੁਦ ਨੂੰ ਮਜ਼ਬੂਤ,ਬਲਵਾਨ ਤੇ ਤੰਦਰੁਸਤ ਸਮਝਿਆ ਜਾ ਸਕੇ। ਜਥੇਦਾਰ ਨੇ ਕਿਹਾ ਕਿ ਆਉਣ ਵਾਲਾ ਸਮਾਂ ਬਹੁਤ ਹੀ ਮਾੜਾ ਹੈ, ਉਨ੍ਹਾਂ ਕਿਹਾ ਕਿ ਹਰ ਸਿੱਖ ਤੰਦਰੁਸਤ ਰਹੇ ਅਤੇ ਨਸ਼ਿਆਂ ਤੋਂ ਰਹਿਤ ਰਹੇ ਕਿਉਂਕਿ ਨਸ਼ਿਆਂ ਦੀ ਅਲਾਮਤ ਨਾਲ ਨੌਜਵਾਨੀ ਦਾ ਬਹੁਤ ਘਾਣ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਏ ਸਿੱਧੂ ! ਮੈਡੀਕਲ ਚੈੱਕਅਪ ਲਈ ਲਿਆਂਦੇ ਗਏ ਪਟਿਆਲਾ ਦੇ ਸਰਕਾਰੀ ਹਸਪਤਾਲ
ਦੱਸ ਦੇਈਏ ਕਿ ਇਸ ਮੌਕੇ CM ਭਗਵੰਤ ਮਾਨ ਨੇ ਵੀ ਟਵੀਟ ਕਰਕੇ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਸ਼ਸਤਰ ਵਿੱਦਿਆ ਦੇ ਨਿਪੁੰਨ, ਹੱਕ-ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜਜ਼ਬਾ ਭਰਨ ਵਾਲੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ।
ਵੀਡੀਓ ਲਈ ਕਲਿੱਕ ਕਰੋ -: