ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਕਿਰਪਾਨ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Jathedar Giani Kuldeep Singh
ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਹਾਰੀਆਂ ਹੋਈਆਂ ਜੰਗਾਂ ਬਾਰੇ ਪੜ੍ਹਾਇਆ ਜਾ ਰਿਹਾ ਹੈ ਜਦੋਂ ਕਿ ਪੰਜਾਬ ਦੇ ਬੱਚਿਆਂ ਨੂੰ ਕੌਮ ਦੇ ਮਹਾਨ ਸ਼ਹੀਦਾਂ ਚੱਪੜ ਚਿੜੀ ਦੀ ਜੰਗ ਅਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਸਕੂਲਾਂ ਵਿੱਚ ਪੜ੍ਹਾਈ ਕਰਵਾਉਣ ਦੀ ਲੋੜ ਹੈ। ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਤਕੜਾ ਹੋਵੇ ਅਤੇ ਪੰਥ ਨੂੰ ਖੁਦ ਪਹਿਰੇਦਾਰੀ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਜਲੰਧਰ : ਖੜ੍ਹੇ ਟਰੱਕ ਨਾਲ ਟ.ਕ.ਰਾਏ ਐਕਟਿਵਾ ਸਵਾਰ 4 ਨੌਜਵਾਨ, 2 ਦੀ ਮੌ.ਤ, 2 ਗੰਭੀਰ ਜ਼ਖਮੀ
ਅਕਾਲੀ ਦਲ ਯੂਥ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਸਮੁੱਚੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਕਾਲ ਤਖਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ, ਸਾਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਤੇ ਚੱਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -:
