ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ । ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਮੁਲਾਕਾਤ ਕਰਨ ਲਈ ਕੋਈ ਸੀਮਤ ਸਮਾਂ ਨਹੀਂ ਰੱਖਿਆ ਗਿਆ ਹੈ, ਇਸ ਲਈ ਅਸੀਂ ਚੰਗੇ ਤਰੀਕੇ ਨਾਲ ਮੁਲਾਕਾਤ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਕਿਹਾ- “ਭਾਈ ਬਲਵੰਤ ਸਿੰਘ ਰਾਜੋਆਣਾ ਸਾਡੀ ਸਿੱਖ ਕੌਮ ਦੇ ਯੋਧੇ ਨੇ ਅਤੇ ਜਥੇਦਾਰ ਹੋਣ ਦੇ ਨਾਤੇ ਇਨ੍ਹਾਂ ਯੋਧਿਆਂ ਨੂੰ ਮਿਲਣਾ ਸਾਡਾ ਫਰਜ਼ ਹੈ, ਮੈਂ ਅੱਜ ਇੱਥੇ ਭਰਾਵਾਂ ਵਾਲੀ ਮੁਲਾਕਾਤ ਕਰਨ ਆਇਆ ਹਾਂ।”
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦਿ.ਹਾਂ/ਤ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰਗਟਾਇਆ ਦੁੱਖ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਕਿਹਾ- “ਜੇ ਬਲਵੰਤ ਸਿੰਘ ਰਾਜੋਆਣਾ ਨੂੰ ਜਥੇਦਾਰ ਲਾਉਂਦੇ ਨੇ ਤਾਂ ਮੈਂ ਸੁਆਗਤ ਕਰਾਂਗਾ।”
ਵੀਡੀਓ ਲਈ ਕਲਿੱਕ ਕਰੋ -:
























