ਚੀਫ਼ ਖਾਲਸਾ ਦੀਵਾਨ ਖਿਲਾਫ਼ ਲੰਮੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨੂੰ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ।
ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ‘ਤੇ ਅਹੁਦੇਦਾਰਾਂ ਖ਼ਿਲਾਫ਼ ਮਿਲੀਆਂ ਲਿਖਤੀ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰਨੀ ਕਮੇਟੀ ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ 15 ਦਿਨਾਂ ਦੇ ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਪੱਖ ਰੱਖਣ ਦਾ ਹੁਕਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 5 IPS ਅਧਿਕਾਰੀਆਂ ਨੂੰ DIG ਦੇ ਅਹੁਦੇ ਵਜੋਂ ਦਿੱਤੀ ਗਈ ਤਰੱਕੀ
ਵੀਡੀਓ ਲਈ ਕਲਿੱਕ ਕਰੋ -:
























