jathedar harpreet kisan andolan: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਜਿਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਤਖ਼ਤ ਹਮੇਸ਼ਾ ਹੀ ਆਮ ਲੋਕਾਂ ਨਾਲ ਬੇਇਨਸਾਫ਼ੀ ਕਰਦਾ ਆ ਰਿਹਾ ਹੈ।
ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਜਥੇਦਾਰ ਨੇ ਕਿਹਾ ਕਿ ਮੌਜੂਦਾ ਘਟਨਾਕ੍ਰਮ ਨੇ ਇੱਕ ਵਾਰ ਤੋਂ ਇਤਿਹਾਸ ਦੁਹਰਾ ਦਿੱਤਾ ਹੈ। ਸਰਕਾਰ ਤੰਜ ਕੱਸਦੇ ਹੋਏ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਰੁੱਲ ਰਹੇ ਹਨ ਪਰ ਸਰਕਾਰ ‘ਤੇ ਆਪਣੀ ਜਿੱਦ ਨੂੰ ਲੈ ਕੇ ਅੜ੍ਹੀ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਇਕੱਲੇ ਪੰਜਾਬ ਦੀ ਨਹੀਂ ਪੂਰੇ ਦੇਸ਼ ਦੀ ਹੈ।