ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ’ਤੇ ਸੰਦੇਸ਼ ਦਿੱਤਾ । ਇਸ ਮੌਕੇ ਜਥੇਦਾਰ ਨੇ ਸੰਗਤ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਤੌਰ ’ਤੇ ਮਜ਼ਬੂਤ ਹੋਣਾ ਪਵੇਗਾ । ਜਥੇਦਾਰ ਨੇ ਇਕ ਮੌਕੇ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਏ.ਸੀ. ਕਮਰਿਆਂ ਵਿੱਚੋਂ ਬਾਹਰ ਨਿਕਲ ਕੇ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ 6 ਜੂਨ 1984 ਨੂੰ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਤੇ ਅੱਜ ਦੇ ਦਿਨ ਹੋਏ ਹਮਲੇ ਨੂੰ ਅੱਜ ਵੀ ਲੋਕ ਯਾਦ ਕਰਕੇ ਕੰਬਦੇ ਹਨ।
ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਮਾਡਰਨ ਹਥਿਆਰਾਂ ਦੀ ਗੱਲ ਦੁਹਰਾਈ। ਜਥੇਦਾਰ ਸਾਹਿਬ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰੇਕ ਸਿੱਖ ਨੂੰ ਗਤਕਾ ਅਤੇ ਸ਼ਸਤਰ ਵਿਦਿਆ ਹਾਸਿਲ ਕਰਨ ਦੀ ਬਹੁਤ ਜ਼ਿਆਦਾ ਲੋੜ ਹੈ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਸ਼ਸਤਰ ਵਿਦਿਆ ਹਾਸਲ ਕਰਨ ਦੀ ਅਪੀਲ ਕੀਤੀ । ਉਨ੍ਹਾਂ ਨੇ ਇਸ ਮੌਕੇ ਸ਼ੂਟਿੰਗ ਰੇਂਜ ਬਣਾਉਣ ਦੀ ਵੀ ਅਪੀਲ ਕੀਤੀ । ਉਨ੍ਹਾਂ ਨੇ ਕਿਹਾ ਕੁਝ ਲੋਕ ਚੋਰੀ-ਛੁਪੇ ਹਥਿਆਰ ਚਲਾਉਣ ਦੀ ਸਿੱਖਿਆ ਦੇ ਰਹੇ ਹਨ, ਪਰ ਅਸੀਂ ਖੁੱਲੇਆਮ ਸ਼ਸਤਰਾਂ ਦੀ ਟ੍ਰੇਨਿੰਗ ਦੇਵਾਂਗੇ।
ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਸਰਕਾਰ ਦੀ ਸਖਤੀ, ਟੀਮਾਂ ਕਰ ਰਹੀਆਂ ਚੈਕਿੰਗ, ਠੋਕ ਰਹੀਆਂ ਵੱਡੇ ਜੁਰਮਾਨੇ
ਦੱਸ ਦੇਈਏ ਕਿ ਅੱਜ ਸਾਕਾ ਨੀਲਾ ਤਾਰਾ ਦੀ 38ਵੀਂ ਬਰਸੀ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ । ਇਸ ਮੌਕੇ ਸ੍ਰੀ ਅਕਾਲ ਤਖਤ ਵਿਖੇ ਸੰਗਤਾਂ ਦਾ ਭਾਰੀ ਇਕੱਠ ਹੋਇਆ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਲ ਹੋਈਆਂ ।
ਵੀਡੀਓ ਲਈ ਕਲਿੱਕ ਕਰੋ -: