ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁੱਧਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਕੌਮ ਦੇ ਨਾਮ ਇੱਕ ਖ਼ਾਸ ਸੰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਸਿੱਖ ਸ਼ਕਤੀ ਇਕੱਠੀ ਕਰਨ ‘ਤੇ ਜ਼ੋਰ ਦਿੱਤਾ ।
ਇਸ ਮੌਕੇ ਗਿਆਨੀ ਹਰਪ੍ਰੀਤ ਨੇਕਿਹਾ ਕਿ ਜਦੋਂ ਅਸੀਂ ਅਜੌਕੇ ਸਮੇਂ ਵੱਲ ਝਾਤ ਮਾਰਦੇ ਹਾਂ ਕਿ ਸਾਡੇ ਸਿੱਖ ਜੋ ਕਿ 30-40 ਸਾਲਾਂ ਤੋਂ ਜੇਲ੍ਹਾਂ ਵਿੱਚ ਬੈਠੇ ਹਨ, ਜਿਹੜੇ ਆਪਣੀਆਂ ਨਿਰਧਾਰਤ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਕਮਾਲ ਦੀ ਗੱਲ ਹੈ ਕਿ ਜਿਹੜੇ ਸਤਿਗੁਰੂ ਹਰਗੋਬਿੰਦ ਸਾਹਿਬ ਨੇ ਆਪਣੇ ਨਾਲ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ, ਅੱਜ ਉਸ ਬੰਦੀ ਛੋੜ ਸੱਚੇ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੇ ਸਿੰਘਾਂ ਨੂੰ ਰਿਹਾਅ ਕਰਨ ਲਈ ਕੋਈ ਹਕੂਮਤ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਸ ਲਈ ਹਕੂਮਤ ਰਿਹਾਅ ਨਹੀਂ ਕਰ ਰਹੀ ਕਿ ਕਿਤੇ ਬਹੁਗਿਣਤੀ ਗੈਰ-ਸਿੱਖਾਂ ਦਾ ਵੋਟ ਬੈਂਕ ਨਾਰਾਜ਼ ਨਾ ਹੋ ਜਾਵੇ, ਭਾਵੇਂ ਉਹ ਕੋਈ ਵੀ ਪਾਰਟੀ ਹੋਵੇ ਜਾਂ ਕੋਈ ਵੀ ਸਰਕਾਰ ਹੋਵੇ ।
ਇਹ ਵੀ ਪੜ੍ਹੋ: ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ
ਉਨ੍ਹਾਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਇਨ੍ਹਾਂ ਬੰਦੀ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੀ ਸਿੱਖ ਸ਼ਕਤੀ ਇਕੱਠੀ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਿੱਖ ਸ਼ਕਤੀ ਨੂੰ ਇਕੱਠਾ ਕਰਨ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ। ਜੇਕਰ ਅਸੀਂ ਇਕੱਲੇ-ਇਕੱਲੇ ਰਹਾਂਗੇ ਤਾਂ ਮਸਲੇ ਹੱਲ ਨਹੀਂ ਹੋਣੇ। ਉਨ੍ਹਾਂ ਕਿਹਾ ਕਿ ਇਹ ਮਸਲੇ ਉਦੋਂ ਹੱਲ ਹੋਣਗੇ ਜਦੋਂ ਇਕੱਲਾ-ਇਕੱਲਾ ਸਿੱਖ ਬੰਦੀ ਸਿੰਘਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਬੰਦੀ ਛੋੜ ਦਿਵਸ ਮੌਕੇ ਅਸੀਂ ਅਰਦਾਸ ਕਰਦੇ ਹਾਂ ਕਿ ਇਹ ਬੰਦੀ ਸਿੰਘ ਰਿਹਾਅ ਹੋ ਕੇ ਆਪਣੇ-ਆਪਣੇ ਘਰਾਂ ਨੂੰ ਵਾਪਸ ਆਉਣ ਤੇ ਆਪਣੇ ਪਰਿਵਾਰਾਂ ਤੇ ਬੱਚਿਆਂ ਨਾਲ ਮਿਲ ਕੇ ਬੈਠਣ ।
ਵੀਡੀਓ ਲਈ ਕਲਿੱਕ ਕਰੋ -: