ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮਹਿੰਦਰ ਕੌਰ ਦਾ ਅੱਜ ਯਾਨੀ ਕਿ ਵੀਰਵਾਰ ਨੂੰ PGI ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ । ਮਾਤਾ ਮਹਿੰਦਰ ਕੌਰ ਨੇ 91 ਸਾਲ ਦੀ ਉਮਰ ਵਿੱਚ ਆਖਰੀ ਲਏ।
ਦੱਸਿਆ ਜਾ ਰਿਹਾ ਹੈ ਕਿ ਮਾਤਾ ਮਹਿੰਦਰ ਕੌਰ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬ ਸਰਕਾਰ ਵੱਲੋਂ ਕੈਬਨਿਟ ਰੈਂਕ ਪ੍ਰਾਪਤ ਮਾਤਾ ਮਹਿੰਦਰ ਦੇ ਦਿਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਮਾਤਾ ਮਹਿੰਦਰ ਕੌਰ ਦਾ ਅੰਤਿਮ ਸਸਕਾਰ ਕੱਲ੍ਹ ਤਲਵੰਡੀ ਰਾਏਕੋਟ ਵਿਖੇ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਾਲ 2014 ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਮਾਤਾ ਮਹਿੰਦਰ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਜਥੇਦਾਰ ਤਲਵੰਡੀ ਵੱਲੋਂ ਪੰਜਾਬੀ ਸੂਬੇ ਲਈ ਦਿੱਤੀਆਂ ਕੁਰਬਾਨੀਆਂ ਲਈ ਕੈਬਨਿਟ ਰੈਂਕ ਦਾ ਰੁਤਬਾ ਦੇ ਕੇ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਸਨ ।
ਦੱਸ ਦੇਈਏ ਕਿ ਮਾਤਾ ਮਹਿੰਦਰ ਕੌਰ ਤਲਵੰਡੀ ਦੀਆਂ ਦੋ ਬੇਟੀਆਂ ਹਰਜੀਤ ਕੌਰ ਤਲਵੰਡੀ, ਮਨਜੀਤ ਕੌਰ ਅਤੇ ਦੋ ਬੇਟੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਜਗਜੀਤ ਸਿੰਘ ਤਲਵੰਡੀ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾ ਨਿਭਾਅ ਰਹੇ ਹਨ ।
ਇਹ ਵੀ ਦੇਖੋ: Punjab ਦੇ ਇਸ ਪਿੰਡ ਨੇ ਜੁਗਾੜ ਲਾ ਪਾਈ ਗੰਦੇ ਪਾਣੀ ਤੋਂ ਨਿਜਾਤ, ਛੱਡ ਦਿੱਤੇ RO, ਜਾਂਦਾ ਲੱਗਾ ਕੈਂਸਰ ਵੀ