ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ 50 ਦਿਨ ਪੂਰੇ ਕਰ ਲਏ ਹਨ। ਜਿਸਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ 50 ਦਿਨਾਂ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਗਿਆ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ‘ਆਪ’ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਦਵਿੰਦਰ ਸਿੰਘ ਲਾਡੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ 50 ਦਿਨਾਂ ਦੇ ਕਾਰਜਕਾਲ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ, ਆਮ ਲੋਕਾਂ ਨੂੰ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 50 ਦਿਨਾਂ ਵਿੱਚ ਇੰਨੇ ਇਤਿਹਾਸਕ ਕੰਮ ਦੇਸ਼ ਦੀ ਕਿਸੇ ਸਰਕਾਰ ਨੇ ਨਹੀਂ ਕੀਤੇ।
ਵਿਧਾਇਕਾ ਜੀਵਨਜੋਤ ਕੌਰ ਨੇ CM ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ਦੀ ਦਿਸ਼ਾ ਵਿੱਚ ਮਾਨ ਸਰਕਾਰ ਵੱਲੋਂ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੇਵਲ ਡੇਢ ਮਹੀਨੇ ਵਿੱਚ ਹੀ ਵੱਖ-ਵੱਖ ਵਿਭਾਗਾਂ ਵਿੱਚ 26,500 ਦੇ ਕਰੀਬ ਬੰਪਰ ਨੌਕਰੀਆਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦੇ ਆਮ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਇਸੇ ਦੌਰਾਨ ਵਿਧਾਇਕ ਦਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਨੇ ਘੱਟ ਸਮੇਂ ਵਿੱਚ ਪੰਜਾਬ ਦੇ ਲੋਕਾਂ ਲਈ ਕਈ ਇਤਿਹਾਸਕ ਕੰਮ ਫ਼ੈਸਲੇ ਲਏ ਹਨ। CM ਮਾਨ ਵੱਲੋਂ ਨੌਜਵਾਨਾਂ ਲਈ 25000 ਨੌਕਰੀਆਂ ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਹੀ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਸੀ। ਜਿਸ ਨਾਲ ਭ੍ਰਿਸ਼ਟ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਅੰਦਰ ਤੱਕ ਡਰ ਫ਼ੈਲ ਗਿਆ ।
ਵੀਡੀਓ ਲਈ ਕਲਿੱਕ ਕਰੋ -: