ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ ਪੰਜਾਬ ਸਰਕਾਰ ਨੇ ਝੱਜਰ ਬਚੌਲੀ ਵਾਈਲਡਲਾਈਫ ਸੈਂਚੁਰੀ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖਣ ਦਾ ਇਤਿਹਾਸਕ ਫੈਸਲਾ ਲਿਆ ਹੈ। ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਥਾਈ ਕਮੇਟੀ ਨੇ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। 289 ਏਕੜ ਦੇ ਇਸ ਸੈਂਚੁਰੀ ਨੂੰ ਹੁਣ ਸ੍ਰੀ ਗੁਰੂ ਤੇਗ ਬਹਾਦਰ ਵਾਈਲਡਲਾਈਫ ਸੈਂਚੁਰੀ ਵਜੋਂ ਜਾਣਿਆ ਜਾਵੇਗਾ। ਇਹ ਫੈਸਲਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿਫ਼ਾਰਿਸ਼ ‘ਤੇ ਕੀਤਾ ਗਿਆ ਹੈ।
ਝੱਜਰ-ਬਚੌਲੀ ਵਾਈਲਡਲਾਈਫ ਸੈਂਚੁਰੀ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਨੇੜੇ ਸਥਿਤ ਹੈ, ਜੋ ਆਨੰਦਪੁਰ ਸਾਹਿਬ ਤੋਂ ਲਗਭਗ 15 ਕਿਲੋਮੀਟਰ ਦੂਰ ਹੈ ਅਤੇ ਸਤਲੁਜ ਦਰਿਆ ਦੇ ਨਾਲ ਫੈਲਿਆ ਹੋਇਆ ਹੈ। ਇਹ ਸੈਂਚੁਰੀ ਜੰਗਲ ਅਤੇ ਜਾਨਵਰਾਂ ਦੀ ਰੱਖਿਆ ਲਈ ਬਣਾਈ ਗਈ ਸੀ। ਇਥੇ ਖੈਰ, ਸ਼ੀਸ਼ਮ, ਨਿੰਮ ਅਤੇ ਆਂਵਲਾ ਵਰਗੇ ਪੇੜ-ਪੌਧੇ ਹਨ, ਜਿਸ ਨਾਲ ਇਹ ਇਲਾਕਾ ਹਰਿਆ-ਭਰਿਆ ਰਹਿੰਦਾ ਹੈ।

ਸੈਂਚੁਰੀ ‘ਚ ਨੀਲਗਾਂ, ਹਿਰਨ, ਜੰਗਲੀ ਸੂਰ ਅਤੇ ਗਿੱਦੜ ਵਰਗੇ ਜਾਨਵਰ ਪਾਏ ਜਾਂਦੇ ਹਨ। ਇਹ ਸਥਾਨ ਜੰਗਲੀ ਜੀਵ ਸੰਭਾਲ ਕਰਨ ਵਾਲਿਆਂ ਅਤੇ ਕੁਦਰਤ ਨਿਗਰਾਨਾਂ ਲਈ ਵਿਸ਼ੇਸ਼ ਹੈ। ਸਰਕਾਰ ਇਸ ਨੂੰ ਇੱਕ ਸੈਰ-ਸਪਾਟਾ ਸਥਾਨ ਵਜੋਂ ਵੀ ਵਿਕਸਿਤ ਕਰਨਾ ਚਾਹੁੰਦੀ ਹੈ।
ਪੰਜਾਬ ਸਰਕਾਰ ਇਸ ਸਮੇਂ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਮਨਾ ਰਹੀ ਹੈ। ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ, ਜਿੱਥੇ ਸਾਰੇ ਧਾਰਮਿਕ ਸੰਤਾਂ ਦਾ ਸੰਮੇਲਨ ਵੀ ਕੀਤਾ ਗਿਆ ਸੀ, ਕਿਉਂਕਿ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦਾ ਸੀਸ ਇੱਥੇ ਲਿਆਇਆ ਗਿਆ ਸੀ।
ਇਹ ਵੀ ਪੜ੍ਹੋ : ‘ਹੱਥਕੜੀ ਲਾ ਕੇ ਲਿਆਓ ਕੋਰਟ…’, ਕੰਗਨਾ ਰਣੌਤ ਦੀ ਅਰਜ਼ੀ ਰੱਦ ਹੋਣ ਮਗਰੋਂ ਬੇਬੇ ਮਹਿੰਦਰ ਕੌਰ ਦਾ ਬਿਆਨ
24 ਨਵੰਬਰ ਨੂੰ ਪੰਜਾਬ ਸਰਕਾਰ ਨੇ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਕੀਤਾ। ਇਸ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਸਮੇਤ ਤਿੰਨ ਤਖ਼ਤਾਂ ਨੂੰ ਪਵਿੱਤਰ ਸ਼ਹਿਰਾਂ ਵਜੋਂ ਸਥਾਪਿਤ ਕਰਨ ਦਾ ਐਲਾਨ ਕੀਤਾ। ਬਾਅਦ ਵਿੱਚ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਇੱਕ ਵਰਲਡ ਕਲਾਸ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























