ਇਨਕਮ ਟੈਕਸ ਵਿਭਾਗ ਨੇ ਪਠਾਨਕੋਟ ਦੇ ਹਲਕਾ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਘਰ, ਫਾਰਮ ਹਾਊਸ ਅਤੇ ਕਰੱਸ਼ਰ ‘ਤੇ ਛਾਪੇਮਾਰੀ ਕੀਤੀ ਹੈ। ਵਿਭਾਗ ਦੀ ਟੀਮ ਸ਼ੁੱਕਰਵਾਰ ਸਵੇਰੇ ਜੋਗਿੰਦਰ ਪਾਲ ਦੇ ਸੁਜਾਨਪੁਰ ਸਥਿਤ ਘਰ ਪਹੁੰਚੀ। ਇਸ ਤੋਂ ਬਾਅਦ ਉਨ੍ਹਾਂ ਦੇ ਕਰੱਸ਼ਰ ਅਤੇ ਫਾਰਮ ਹਾਊਸ ‘ਤੇ ਵੀ ਛਾਪੇਮਾਰੀ ਕੀਤੀ ਗਈ। ਜਿਸਤੋਂ ਬਾਅਦ ਜੋਗਿੰਦਰ ਪਾਲ ਦੀ ਤਬੀਅਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਨ ਪਿਆ।
ਸੂਤਰਾਂ ਅਨੁਸਾਰ ਜੋਗਿੰਦਰ ਪਾਲ ਦੇ ਕਈ ਕਰੀਬੀ ਰਿਸ਼ਤੇਦਾਰਾਂ ਦੇ ਘਰਾਂ ਦੀ ਤਲਾਸ਼ੀ ਵੀ ਲਈ ਗਈ ਹੈ। ਲੰਬੇ ਸਮੇਂ ਤੋਂ ਇਨਕਮ ਟੈਕਸ ਵਿਭਾਗ ਦੀ ਨਜ਼ਰ ਜੋਗਿੰਦਰ ਪਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਆਮਦਨ ਦੇ ਸਰੋਤਾਂ ‘ਤੇ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਰੇਤ ਦੇ ਵੱਡੇ ਕਾਰੋਬਾਰੀ ਸਾਬਕਾ ਵਿਧਾਇਕ ਜੋਗਿੰਦਰ ਪਾਲ ਆਪਣੇ ਕਾਰਜਕਾਲ ਦੌਰਾਨ ਸੁਰਖੀਆਂ ਵਿੱਚ ਰਹੇ ਹਨ। ਸ਼ੁੱਕਰਵਾਰ ਨੂੰ ਟੀਮ ਨੇ ਸਭ ਤੋਂ ਪਹਿਲਾਂ ਸਵੇਰੇ ਸੁਜਾਨਪੁਰ ਸਥਿਤ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਟੀਮ ਨੇ ਉਸ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ, ਤਾਂ ਜੋ ਕੋਈ ਅੰਦਰ-ਬਾਹਰ ਨਾ ਜਾ ਸਕੇ। ਟੀਮ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਜਾਣਕਾਰੀ ਲੈ ਰਹੀ ਹੈ। ਫਿਲਹਾਲ ਕੋਈ ਜਾਣਕਾਰੀ ਉਪਲਬਧ ਨਹੀਂ ਹੈ।