ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਕੰਗਨਾ ਨੇ ਪੁਲਿਸ ਜ਼ਰੀਏ 14 ਜੁਲਾਈ ਨੂੰ ਬਠਿੰਡਾ ਕੋਰਟ ਵਿੱਚ ਪੇਸ਼ ਹੋਣਾ ਸੀ। ਹੁਣ ਉਸਨੂੰ 8 ਸਤੰਬਰ ਤੱਕ ਪੇਸ਼ੀ ਤੋਂ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਨਿਚਲੀ ਅਦਾਲਤ ਨੂੰ ਕਿਹਾ ਹੈ ਕਿ ਜਦੋਂ ਤੱਕ ਇੱਥੇ ਸੁਣਵਾਈ ਨਹੀਂ ਹੁੰਦੀ, ਕੋਈ ਹੋਰ ਇਸ ਮਾਮਲੇ ਦੀ ਸੁਣਵਾਈ ਨਾ ਕਰੇ।
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਖ਼ਿਲਾਫ਼ ਦਰਜ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀ ਸੀ। ਜਿਸ ਦੀ ਅੱਜ ਮੁੜ ਤੋਂ ਸੁਣਵਾਈ ਕੀਤੀ ਗਈ। ਦੱਸ ਦੇਈਏ ਕਿ ਪਿਛਲੇ ਸਾਲ ਜਨਵਰੀ ਵਿੱਚ ਕੰਗਨਾ ਰਣੌਤ ਖ਼ਿਲਾਫ਼ ਬਠਿੰਡਾ ਵਿੱਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ ।
ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ
ਗੌਰਤਲਬ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਦੀ ਮਹਿੰਦਰ ਕੌਰ ਦੀ ਫ਼ੋਟੋ ਪੋਸਟ ਕਰਦਿਆਂ ਕਿਹਾ ਸੀ ਕਿ ਉਸ ਨੂੰ 100-100 ਰੁਪਏ ਦਿਹਾੜੀ ‘ਤੇ ਅੰਦੋਲਨ ਵਿੱਚ ਲਿਆਂਦਾ ਗਿਆ ਸੀ। ਇਹ ਪੋਸਟ ਕਰਨ ‘ਤੇ ਮਹਿੰਦਰ ਕੌਰ ਨੇ ਬਠਿੰਡਾ ਵਿੱਚ ਕੰਗਨਾ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। 13 ਮਹੀਨਿਆਂ ਤੱਕ ਚੱਲੀ ਸੁਣਵਾਈ ਤੋਂ ਬਾਅਦ ਬਠਿੰਡਾ ਕੋਰਟ ਨੇ ਕੰਗਨਾ ਨੂੰ ਪੇਸ਼ ਹੋਣ ਦੇ ਲਈ ਸੰਮਨ ਜਾਰੀ ਕਰ ਦਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -: