ਵਿਸ਼ਵ ਯੋਗ ਦਿਵਸ 21 ਜੂਨ ਨੂੰ ਮਨਾਇਆ ਜਾ ਰਿਹਾ ਹੈ। ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਵੀ ਇਸ ਸਬੰਧੀ ਕਈ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪੀਏਪੀ ਵਿੱਚ ਇੱਕ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਯੋਗਾ ਕਰਨ ਲਈ ਉੱਥੇ ਪਹੁੰਚਣਗੇ। ਉਨ੍ਹਾਂ ਦੇ ਨਾਲ ਸੀਐਮ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਦੋਵਾਂ ਮੁੱਖ ਮੰਤਰੀਆਂ ਦੀ ਸੁਰੱਖਿਆ ਲਈ ਜਲੰਧਰ ਵਿੱਚ ਠੋਸ ਪ੍ਰਬੰਧ ਕੀਤੇ ਜਾ ਰਹੇ ਹਨ। 20 ਜੂਨ ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਕੁੱਲ 1200 ਪ੍ਰਤੀਯੋਗੀਆਂ ਦੇ ਪਹੁੰਚਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦਾ ਮੁੱਖ ਉਦੇਸ਼ ਯੋਗਾ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਲੋਕ ਯੋਗਾ ਰਾਹੀਂ ਆਪਣੇ ਆਪ ਨੂੰ ਫਿੱਟ ਰੱਖ ਸਕਣ। ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੀ ਜ਼ਿੰਮੇਵਾਰੀ 10ਵੀਂ ਤੋਂ 12ਵੀਂ ਤੱਕ ਦੇ ਕਰੀਬ 2 ਹਜ਼ਾਰ ਵਿਦਿਆਰਥੀਆਂ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣ ਦਾ ਪ੍ਰਬੰਧ ਕਰਨਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਜ਼ਿਲ੍ਹਾ ਤੇ ਪੁਲੀਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਪੀਏਪੀ ਵੱਲ ਜਾਣ ਵਾਲੇ ਰੂਟ ਅਤੇ ਸਮਾਗਮ ਵਿੱਚ ਕੌਣ-ਕੌਣ ਹਾਜ਼ਰ ਹੋਣਗੇ ਅਤੇ ਕਿਹੜੇ ਵੀਵੀਆਈਪੀ ਅਤੇ ਵੀਆਈਪੀ ਮਹਿਮਾਨਾਂ ਨੂੰ ਬੁਲਾਇਆ ਜਾ ਰਿਹਾ ਹੈ, ਇਸ ਬਾਰੇ ਕੰਮ ਕੀਤਾ ਜਾ ਰਿਹਾ ਹੈ। ਡੀਸੀ ਦੀਪਸ਼ਿਖਾ ਸ਼ਰਮਾ, ਸੀਪੀ ਕੁਲਦੀਪ ਚਾਹਲ ਨੇ ਪੀਏਪੀ ਦੇ ਏਡੀਜੀਪੀ ਐਮਐਫ ਫਾਰੂਕੀ ਨਾਲ ਮੀਟਿੰਗ ਕੀਤੀ।