ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਬਠਿੰਡਾ ਕੋਰਟ ਤੋਂ ਰਾਹਤ ਮਿਲੀ ਹੈ। ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਕੀਤਾ ਮਾਨਹਾਨੀ ਦਾ ਕੇਸ ਕੋਰਟ ਨੇ ਖਾਰਜ ਕਰ ਦਿੱਤਾ ਹੈ।
ਕੇਸ ਵਿਚ ਜੈਜੀਤ ਸਿੰਘ ਜੌਹਲ ਨੇ ਆਪਣਾ ਪੱਖ ਰੱਖਿਆ ਸੀ ਕਿ ਉਹ ‘ਜੋਜੋ’ ਨਾਂ ਤੋਂ ਮਸ਼ਹੂਰ ਹੈ। ਕੇਜਰੀਵਾਲ ਬਠਿੰਡਾ ਵਿਚ ਕਹਿ ਕੇ ਗਏ ਸਨ ਕਿ ਲੋਕਾਂ ਨੂੰ ‘ਜੋਜੋ’ ਟੈਕਸ ਤੋਂ ਮੁਕਤ ਕੀਤਾ ਜਾਵੇਗਾ। ਇਸ ਕਾਰਨ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਜੌਹਲ ਨੇ ਆਪਣੇ ਵਕੀਲ ਨਾਲ ਬਠਿੰਡਾ ਵਿਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ।
29 ਅਕਤੂਬਰ 2021 ਨੂੰ ਬਠਿੰਡਾ ਵਿਚ ਵਪਾਰੀਆਂ ਨਾਲ ਮੀਟਿੰਗ ਵਿਚ ਜੈਜੀਤ ਜੌਹਲ ‘ਤੇ ਕੁਝ ਟਿੱਪਣੀਆਂ ਕੀਤੀਆਂ ਸਨ। ਕੇਜਰੀਵਾਲ ਨੇ ਕਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਬਾਅਦ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ ‘ਜੋਜੋ’ ਟੈਕਸ ਖਤਮ ਕਰਨਗੇ। ਜੈਜੀਤ ਜੌਹਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਉਹ ਕੇਜਰੀਵਾਲ ‘ਤੇ ਮਾਨਹਾਨੀ ਦਾ ਕੇਸ ਕਰਨਗੇ।
ਇਹ ਵੀ ਪੜ੍ਹੋ : ਭਾਰਤ ਨੂੰ ਟੀ-20 ਵਿਸ਼ਵ ਕੱਪ ਜਿਤਾਉਣ ਵਾਲੇ ਇਸ ਖਿਡਾਰੀ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ
ਜੈਜੀਤ ਜੌਹਲ ਨੇ ਦੋਸ਼ ਲਗਾਇਆ ਸੀ ਕਿ ਕੇਜਰੀਵਾਲ ਨੇ ਉਨ੍ਹਾਂ ਦੇ ਸਿਆਸੀ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਗਲਤ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਸਿਆਸਤ ਕਰਨ ਦੇ ਆਦੀ ਹਨ।
ਵੀਡੀਓ ਲਈ ਕਲਿੱਕ ਕਰੋ -: