ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਮਗਰੋਂ ਭਗਵੰਤ ਮਾਨ16 ਮਾਰਚ ਨੂੰ ਦੁਪਹਿਰ 12.30 ਵਜੇ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ । ਇਸ ਸਹੁੰ ਚੁੱਕ ਸਮਾਗਮ ਲਈ ਜਿੱਥੇ ਪਹਿਲਾਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ, ਉੱਥੇ ਹੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰ ਕੇ ਪੰਜਾਬੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ,”ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣੇਗਾ। ਸਰਦਾਰ ਭਗਤ ਸਿੰਘ ਦੇ ਸੁਪਨੇ ਸਾਕਾਰ ਹੋਣਗੇ। 16 ਤਾਰੀਕ ਨੂੰ ਮੇਰੇ ਛੋਟੇ ਭਰਾ ਭਗਵੰਤ ਮਾਨ ਦੇ ਨਾਲ ਪੂਰਾ ਪੰਜਾਬ ਸਹੁੰ ਚੁੱਕੇਗਾ। ਪੰਜਾਬ ਦੇ ਲੋਕਾਂ ਦੇ ਨਾਲ ਮੈਂ ਵੀ ਇਸ ਸਮਾਗਮ ਵਿੱਚ ਸ਼ਾਮਿਲ ਹੋ ਰਿਹਾ ਹਾਂ। ਤੁਸੀ ਸਾਰੇ ਵੀ ਜ਼ਰੂਰ ਆਇਓ।
ਇਹ ਵੀ ਪੜ੍ਹੋ: ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 117 ਵਿੱਚੋਂ 92 ਸੀਟਾਂ ‘ਤੇ ਜਿੱਤ ਹਾਸਿਲ ਕੀਤੀ। ਜਿਸ ਤੋਂ ਬਾਅਦ ਐਤਵਾਰ ਨੂੰ ਲੋਕਾਂ ਦਾ ਧੰਨਵਾਦ ਕਰਨ ਲਈ ਅੰਮ੍ਰਿਤਸਰ ਵਿੱਚ ਇੱਕ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦਸ਼ਕਾਂ ਬਾਅਦ ਪੰਜਾਬ ਨੂੰ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਸਾਡਾ ਭਗਵੰਤ ਮਾਨ ਕੱਟੜ ਇਮਾਨਦਾਰ ਹੈ। ਪੰਜਾਬ ਦੀ ਸਰਕਾਰ ਇਮਾਨਦਾਰ ਸਰਕਾਰ ਹੋਵੇਗੀ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜੇ ਸਾਡਾ ਕੋਈ ਵੀ ਵਿਧਾਇਕ ਜਾਂ ਮੰਤਰੀ ਗਲਤ ਕੰਮ ਕਰੇਗਾ ਜਾਂ ਸੱਤਾ ਦਾ ਦੁਰਪ੍ਰਯੋਗ ਕਰੇਗਾ ਤਾਂ ਉਸ ਦੇ ਖ਼ਿਲਾਫ਼ ਤੁਰੰਤ ਕਾਰਵਾਈ ਹੋਵੇਗੀ। 16 ਮਾਰਚ ਨੂੰ ਖਟਕੜ ਕਲਾਂ ਵਿੱਚ ਕੇਵਲ ਭਗਵੰਤ ਮਾਨ ਹੀ ਨਹੀਂ ਪੰਜਾਬ ਦੇ ਸਾਰੇ ਲੋਕ ਮੁੱਖ ਮੰਤਰੀ ਬਣਨਗੇ। ਸਭ ਨੂੰ ਅਪੀਲ ਹੈ ਕਿ ਆਪ ਸਾਰੇ ਸਹੁੰ ਚੁੱਕ ਸਮਾਗਮ ਦੀ ਸ਼ੋਭਾ ਵਧਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੋਂ ਅਤੇ ਇਸ ਇਤਿਹਾਸਕ ਸਮਾਗਮ ਵਿੱਚ ਸ਼ਾਮਿਲ ਹੋ ਕੇ ਨਵਾਂ ਪੰਜਾਬ ਬਣਾਉਣ ਦੀ ਸ਼ੁਰੂਆਤ ਕਰੋ।
ਵੀਡੀਓ ਲਈ ਕਲਿੱਕ ਕਰੋ -: