ਵਿਧਾਨ ਸਭਾ ਚੋਣਾਂ ਵਿੱਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਸ ਦੌਰਾਨ ਦਿੱਲੀ ਤੋਂ ਲੀਡਰਾਂ ਦੇ ਪੰਜਾਬ ਆਉਣ ਦਾ ਸਿਲਸਿਲਾ ਜਾਰੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਤਿੰਨ ਦਿਨਾਂ ਦੇ ਦੌਰੇ ‘ਤੇ ਪੰਜਾਬ ਆ ਰਹੇ ਹਨ। ਇਸ ਦੀ ਜਾਣਕਾਰੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਉਮੀਦਵਾਰ ਐਲਾਨੇ ਗਏ ਭਗਵੰਤ ਮਾਨ ਨੇ ਦਿੱਤੀ।
ਕੇਜਰੀਵਾਲ 28 ਜਨਵਰੀ ਤੋਂ 30 ਜਨਵਰੀ ਤੱਕ ਪੰਜਾਬ ਦੌਰੇ ‘ਤੇ ਰਹਿਣਗੇ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਉਹ ਕਈ ਵਿਧਾਨ ਸਭਾ ਹਲਕਿਆਂ ਵਿੱਚ ਜਾਣਗੇ ਜਿਨ੍ਹਾਂ ਵਿੱਚ ਦਿਨਾਂ ਲਈ ਜਲੰਧਰ ਤੇ ਅੰਮ੍ਰਿਤਸਰ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਇਸ ਵਾਰ ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰੇ ਵਜੋਂ ਉਤਾਰ ਕੇ ਚੋਣ ਮੈਦਾਨ ਵਿੱਚ ਉਤਰੀ ਹੈ। ਮੰਨਿਆ ਜਾ ਰਿਹਾ ਸੀ ਕਿ 2017 ਵਿੱਚ ਬਿਨਾਂ ਮੁੱਖ ਮੰਤਰੀ ਦੇ ਉਮੀਦਵਾਰ ਤੋਂ ਚੋਣ ਲੜਨਾ ਪਾਰਟੀ ਦੀ ਬਹੁਤ ਵੱਡੀ ਗਲਤੀ ਸੀ, ਜਿਸ ਕਰਕੇ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਲੜਨਗੇ। ਮੁੱਖ ਮੰਤਰੀ ਚਿਹਰਾ ਐਲਾਨਣ ਲਈ ਅਰਵਿੰਦ ਕੇਜਰੀਵਾਲ ਵੱਲੋਂ ਫੋਨ ‘ਤੇ ਲੋਕਾਂ ਦੀ ਰਾਏ ਲਈ ਗਈ ਸੀ। ਇਸ ਵਾਰ ਪਾਰਟੀ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਕੇਜਰੀਵਾਲ ਪਹਿਲਾਂ ਵੀ ਕਈ ਵਾਰ ਪੰਜਾਬ ਦੇ ਦੌਰੇ ਕਰ ਚੁੱਕੇ ਹਨ ਤੇ ਪੰਜਾਬੀਆਂ ਨੂੰ ਕਈ ਗਾਰੰਟੀਆਂ ਦੇ ਚੁੱਕੇ ਹਨ।
ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ 10 ਮਾਰਚ ਤੱਕ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਹਾਲਾਂਕਿ ਕੋਰੋਨਾ ਕਰਕੇ ਵੱਡੇ ਇਕੱਠਾਂ ‘ਤੇ ਪਾਬੰਦੀਆਂ ਲੱਗੀਆਂ ਹੋਈਆਂ ਹਨ। ਪਰ ਵੱਡੇ ਲੀਡਰ ਦਿੱਲੀ ਤੋਂ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਲਈ ਲੀਡਰ ਪੰਜਾਬ ਪਹੁੰਚ ਰਹੇ ਹਨ। ਭਲਕੇ 27 ਜਨਵਰੀ ਨੂੰ ਕਾਂਗਰਸੀ ਲੀਡਰ ਰਾਹੁਲ ਗਾਂਧੀ ਵੀ ਪੰਜਾਬ ਆ ਰਹੇ ਹਨ ਜੋ ਜਲੰਧਰ ਤੋਂ ਆਗੂਆਂ ਨਾਲ ਵਰਚੁਅਲ ਰੈਲੀ ਕਰਨਗੇ।