ਵਿਦੇਸ਼ੀ ਧਰਤੀ ‘ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖਾਲੜਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ‘ਚ ਮੌਤ ਹੋ ਗਈ। ਨੌਜਵਾਨ ਦੀਪਕਰਨ ਸਿੰਘ (25) ਪੁੱਤਰ ਕੁਲਦੀਪ ਸਿੰਘ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ।

ਸਰਪੰਚ ਗੁਰਜੀਤ ਸਿੰਘ ਜੰਡ ਖਾਲੜਾ ਨੇ ਦੱਸਿਆ ਕਿ ਉਸ ਦਾ ਭਤੀਜਾ ਦੀਪਕਰਨ ਸਿੰਘ ਕੈਲੀਫੋਰਨੀਆ ਦੇ ਸ਼ਹਿਰ ਸਾਨ ਫਰਾਂਸਿਸਕੋ ਵਿੱਚ ਰਹਿ ਰਿਹਾ ਸੀ। 21 ਜਨਵਰੀ ਨੂੰ ਘਰ ਪਰਤਣ ਮੌਕੇ ਦੀਪਕਰਨ ਦੀ ਗੱਡੀ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।ਹਾਦਸੇ ਮਗਰੋਂ ਨਾਜ਼ੁਕ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਿੰਦਗੀ-ਮੌਤ ਦੀ ਲੜਾਈ ਲੜਦਿਆਂ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਭਾਰਤ ਨੇ ਜਿੱਤਿਆ ਦੂਜਾ ਟੀ-20 ਮੁਕਾਬਲਾ, ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
ਵੀਡੀਓ ਲਈ ਕਲਿੱਕ ਕਰੋ -:
























