Khalsa Aid Founder Ravi Singh: ਪੰਜਾਬ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ 26 ਨਵੰਬਰ ਨੂੰ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਇੱਕ ਇਤਿਹਾਸਕ ਰੈਲੀ ਕੱਢੀ ਜਾਵੇਗੀ । ਇਸਦੇ ਲਈ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ । ਇਸੇ ਨੂੰ ਲੈ ਕੇ ਭਾਈ ਰਵੀ ਸਿੰਘ ਖਾਲਸਾ ਨੇ ਵਿਚਾਰ ਸੰਜੇ ਦਿੱਤੇ ਕੀਤੇ ਹਨ। ਉਨ੍ਹਾਂ ਨੇ ਕਿਸਾਨ ਪ੍ਰਦਰਸ਼ਨ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਹੈਰਾਨੀ ਹੋ ਰਹੀ ਹੈ ਕਿ ਕਿਸਾਨਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਸੜਕਾਂ ‘ਤੇ ਵੱਡੇ ਪੱਥਰ, ਕੰਡਿਆਲੀ ਤਾਰਾਂ ਤੇ ਪੁਲਿਸ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਭ ਦੇਖ ਕੇ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਦਿੱਲੀ ਜਾਣ ਤੋਂ ਪਹਿਲਾਂ ਹੀ ਦਿੱਲੀ ਕਿਸਾਨਾਂ ਤੋਂ ਡਰ ਗਈ ਹੈ ।
ਉਨ੍ਹਾਂ ਕਿਹਾ ਕਿ ਅਸੀਂ ਵੀ ਖੇਤੀਬਾੜੀ ਨਾਲ ਸਬੰਧਿਤ ਹਾਂ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਹੋਈਆਂ ਏਸ਼ੀਆਈ ਖੇਡਾਂ ਵਿੱਚ ਸਿੱਖਾਂ ਨੂੰ ਪਹੁੰਚਣ ਤੋਂ ਰੋਕਿਆ ਗਿਆ ਸੀ, ਠੀਕ ਉਸੇ ਤਰ੍ਹਾਂ ਅੱਜ ਕਿਸਾਨਾਂ ਨਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਇੱਕ ਹੈ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰੇ ਪੰਜਾਬੀ ਅੱਗੇ ਹੋਣ ਇਹ ਉਨ੍ਹਾਂ ਦਾ ਹੱਕ ਹੈ। ਇਸ ਸਭ ਤੋਂ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਉਹ ਪੰਜਾਬੀਆਂ ਨੂੰ ਇੱਕ ਵਾਰ ਫਿਰ ਲਲਕਾਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦਾਂ ਨੂੰ ਬੰਦ ਕਰ ਕੇ ਉਨ੍ਹਾਂ ਨੇ ਲੋਕਾਂ ਤੋਂ ਉਨ੍ਹਾਂ ਦਾ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਹੈ।
ਭਾਈ ਰਵੀ ਸਿੰਘ ਨੇ ਕਿਹਾ ਕਿ ਇਸ ਸਭ ਦੇ ਵਿੱਚ ਪ੍ਰੋਪੋਗੰਡਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਾਰਡਰ ਬੰਦ ਕਰ ਕੇ ਪੰਜਾਬੀਆਂ ਨੂੰ ਅੱਤਵਾਦੀ ਕਰਾਰ ਕਰਨਾ ਚਾਹੁੰਦੀ ਹੈ। ਇਸ ਤੋਂ ਅੱਗੇ ਉਨ੍ਹਾਂ ਨੇ ਕਿਸਾਨਾਂ ਨੂੰ ਇਸ ਪ੍ਰਦਰਸ਼ਨ ਦੌਰਾਨ ਸ਼ਾਂਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਹਰ ਬੈਠੀਆਂ ਸੰਸਥਾ ਜੋ ਕੁਝ ਵੀ ਕਰ ਸਕਦੀਆਂ ਹਨ ਉਹ ਪੰਜਾਬ ਲਈ ਉੰਨਾ ਹੀ ਕਰਨਗੀਆਂ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਨਾਮ ਕਰਨ ਲਈ ਤੇ ਤੋੜਨ ਲਈ ਪ੍ਰੋਪੋਗੰਡਾ ਕੀਤਾ ਜਾ ਸਕਦਾ ਹੈ।
ਖਾਲਸਾ ਏਡ ਬਾਰੇ ਵੀ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ ਵੀ ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਨੇ ਪੰਜਾਬੀਆਂ ਨੂੰ, ਵੱਡੇ ਲੀਡਰਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਸ਼ਾਂਤੀ ਵਿੱਚ ਰਹਿਣ ਦੀ ਅਪੀਲ ਕਰਨ ਤਾਂ ਜੋ ਕੁਝ ਗਲਤ ਨਾ ਹੋ ਸਕੇ । ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦੌਰਾਨ ਕੋਈ ਗੈਰ-ਕਾਨੂੰਨੀ ਕੰਮ ਨਾ ਕੀਤਾ ਜਾਵੇ । ਉਨ੍ਹਾਂ ਨੇ ਪੰਜਾਬੀਆਂ ਨੂੰ ਪੂਰੀ ਮਦਦ ਕਰਨ ਦਾ ਵਿਸ਼ਵਾਸ ਵੀ ਦਿਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਨੂੰ ਨਾ ਵਿਕਣ ਦੀ ਅਪੀਲ ਵੀ ਕੀਤੀ।
ਇਹ ਵੀ ਦੇਖੋ: ਕਿਸਾਨਾਂ ਨੂੰ ਰੋਕਣ ਦੀ ਪੂਰੀ ਤਿਆਰੀ ਕੰਡਿਆਲੀਆਂ ਤਾਰਾਂ ਤੇ ਭਾਰੀ ਪੱਥਰਾਂ ਨਾਲ ਰੋਕਿਆ ਰਾਹ