ਖੰਨਾ ਦੇ ਨੇੜੇ ਪਿੰਡ ਮੋਹਨਪੁਰ ਦੇ ਬਾਹਰ ਨੈਸ਼ਨਲ ਹਾਈਵੇ ‘ਤੇ ਇੱਕ ਬੋਲੈਰੋ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਖੇਤਾਂ ਵਿੱਚ ਜਾ ਪਲਟੀ। ਗੱਡੀ ਵਿੱਚ 12 ਲੋਕ ਇੱਕ ਹੀ ਪਰਿਵਾਰ ਦੇ ਸਵਾਰ ਸਨ। ਇਸ ਹਾਦਸੇ ਵਿੱਚ ਇੱਕ 17 ਸਾਲਾ ਕੁੜੀ ਦੀ ਮੌਤ ਹੋ ਗਈ, ਜਦਕਿ ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਦਾ ਕਾਰਨ ਬੋਲੈਰੋ ਚਾਲਕ ਦੀ ਅਚਾਨਕ ਅੱਖ ਲੱਗਣਾ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹਾ ਦੇ ਬਿਲਾਸਪੁਰ ਦਾ ਰਹਿਣ ਵਾਲੇ ਪਰਿਵਾਰ ਦੇ 12 ਮੈਂਬਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦਰਸ਼ਨਾਂ ਲਈ ਜਾ ਰਹੇ ਸਨ। ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਿਲ ਸਨ। ਮੋਹਨਪੁਰ ਦੇ ਨੇੜੇ ਅਚਾਨਕ ਗੱਡੀ ਖੇਤਾਂ ਵਿੱਚ ਪਲਟ ਗਈ। ਜਿਸ ਵਿੱਚ 17 ਸਾਲਾ ਕੁੜੀ ਦੀ ਮੌਤ ਹੋ ਗਈ।
ਇਸ ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਗੱਡੀ ਵਿੱਚੋਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਸਬੰਧੀ ਬੋਲੈਰੋ ਦੇ ਡਰਾਇਵਰ ਤਰਸੇਮ ਸਿੰਘ ਨੇ ਕਿਹਾ ਕਿ ਉਸਦੀ ਅਚਾਨਕ ਅੱਖ ਲੱਗ ਗਈ ਸੀ ਜਿਸ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਖੇਤਾਂ ਵਿੱਚ ਜਾ ਵੜੀ। ਇਸ ਹਾਦਸੇ ਵਿੱਚ ਉਸਦੀ ਧੀ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕੁੜੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: