ਦੇਸ਼ ਦੀ ਪਹਿਲੀ ਮਹਿਲਾ IPS ਅਫ਼ਸਰ ਕਿਰਨ ਬੇਦੀ ਨੇ ਸਿੱਖਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਦਰਅਸਲ, ਕਿਰਨ ਬੇਦੀ ਨੇ ਆਪਣੀ ਕਿਤਾਬ ‘ਫੀਅਰਲੈੱਸ ਗਵਰਨੈਂਸ’ ਦੇ ਹਿੰਦੀ ਐਡੀਸ਼ਨ ਨੂੰ ਲਾਂਚ ਕਰਨ ਮੌਕੇ ’12 ਵਜੇ ਵਾਲੀ’ ਟਿੱਪਣੀ ਕਰ ਕੇ ਸਿਖਾਂ ਦਾ ਮਜ਼ਾਕ ਉਡਾਇਆ ਹੈ। ਕਿਤਾਬ ਲਾਂਚ ਕਰਨ ਮੌਕੇ ਉਨ੍ਹਾਂ ਕਿਹਾ, “12 ਵਜੇ ਕਿਤਾਬ ਲਾਂਚ ਕਰਾਂਗੇ, ਕੋਈ ਸਰਦਾਰ ਜੀ ਤਾਂ ਇੱਥੇ ਨਹੀਂ ਹੈ”। ਇਸ ਤੋਂ ਬਾਅਦ ਉੱਥੇ ਮੌਜੂਦ ਲੋਕ ਹੱਸਣ ਲੱਗ ਜਾਂਦੇ ਹਨ । ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਕਿਰਨ ਬੇਦੀ ਦੀ ਇਸ ਟਿੱਪਣੀ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਦਾ ਲਗਾਤਾਰ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ । ਜਿਸ ਤੋਂ ਬਾਅਦ ਯੂਜ਼ਰਸ ਵੱਲੋਂ ਕਿਰਨ ਬੇਦੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ।
ਜੇਕਰ ਇੱਥੇ ਇਤਿਹਾਸ ਵੱਲ ਝਾਤ ਮਾਰੀ ਜਾਵੇ ਤਾਂ ਜਦੋਂ ਅਫ਼ਗਾਨ ਧਾੜਵੀ ਅਹਿਮਦ ਸ਼ਾਹ ਅਬਦਾਲੀ ਹਿੰਦੁਸਤਾਨ ’ਤੇ ਹਮਲਾ ਕਰਕੇ ਇੱਥੋਂ ਵੱਡੀ ਮਾਤਰਾ ਵਿਚ ਸੋਨਾ, ਚਾਂਦੀ, ਹੀਰੇ ਜਵਾਹਰਾਤ ਅਤੇ ਔਰਤਾਂ ਨੂੰ ਲੁੱਟ ਕੇ ਲੈ ਜਾਂਦਾ ਸੀ ਪਰ ਉਨ੍ਹਾਂ ਨੂੰ ਪੰਜਾਬ ਦੇ ਰਸਤੇ ਤੋਂ ਹੋ ਕੇ ਗੁਜਰਨਾ ਪੈਂਦਾ ਸੀ। ਇਸ ਦੌਰਾਨ ਸਿੰਘ ਜੋ ਆਮ ਲੋਕਾਂ ਦੀ ਰਖਵਾਲੀ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ, ਉਹ ਇਹਨਾਂ ਧਾੜਵੀਆਂ ਦੀ ਲੁੱਟ ਦਾ ਸਾਮਾਨ ਅਤੇ ਔਰਤਾਂ ਨੂੰ ਬਚਾਉਣ ਲਈ ਰਾਤ ਦੇ 12 ਵਜੇ ਪੂਰੀ ਬਹਾਦਰੀ ਨਾਲ ਦੁਸ਼ਮਣ ’ਤੇ ਟੁੱਟ ਪੈਂਦੇ ਸਨ ਅਤੇ ਲੁੱਟ ਦਾ ਸਾਮਾਨ ਅਤੇ ਕੈਦ ਲੋਕਾਂ ਨੂੰ ਛੁਡਾ ਕੇ ਉਨ੍ਹਾਂ ਦੇ ਘਰਾਂ ਵਿੱਚ ਵਾਪਸ ਭੇਜਦੇ ਸਨ ।
ਵੀਡੀਓ ਲਈ ਕਲਿੱਕ ਕਰੋ -: