ਕੋਟਕਪੁਰੇ ਦੇ ਨਾਮਵਰ ਸੰਘਾ ਪਰਿਵਾਰ ਦੇ ਮਹਿੰਦਰ ਸਿੰਘ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਕਰੀਬ 5 ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ ਅਤੇ ਉਸ ਨਾਲ ਇਹ ਮੰਦਭਾਗਾ ਭਾਣਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀ ਸਿਡਨੀ ਤੋਂ ਬ੍ਰਿਸਬੇਨ ਨੂੰ ਜਾਂਦਿਆਂ ਰਾਤ ਕਰੀਬ 12 ਵਜੇ ਰਸਤੇ ਵਿੱਚ ਟਰਾਲਾ ਹਾਦਸਾ ਗ੍ਰਸਤ ਹੋਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਦੌਰਾਨ ਟਰਾਲਾ ਵੀ ਅੱਗ ਨਾਲ ਪੂਰੀ ਤਰ੍ਹਾਂ ਝੁਲਸ ਗਿਆ। ਗੁਰਜੰਟ ਸਿੰਘ ਜੰਟਾ (32) ਕੁਝ ਸਾਲ ਪਹਿਲਾਂ ਵਿਦੇਸ਼ ਰਹਿੰਦੀਆਂ ਆਪਣੀਆਂ ਭੈਣਾਂ ਕੋਲ ਗਿਆ ਸੀ।
ਇਹ ਵੀ ਪੜ੍ਹੋ : ਦਿੱਲੀ ਦੀ ਸਾਬਕਾ CM ਆਤਿਸ਼ੀ ਖਿਲਾਫ਼ ਪਟਿਆਲਾ ‘ਚ ਰੋਸ ਪ੍ਰਦਰਸ਼ਨ, ਕਾਨੂੰਨੀ ਕਾਰਵਾਈ ਦੀ ਕੀਤੀ ਗਈ ਮੰਗ
ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਹੁਣ ਜਲਦ ਹੀ ਪੀ.ਆਰ. ਹੋਣ ਵਾਲਾ ਸੀ। ਮ੍ਰਿਤਕ ਜੰਟੇ ਦੇ ਚਾਚਾ ਦੇ ਬੇਟੇ ਕੁਲਦੀਪ ਸਿੰਘ ਨੇ ਦੱਸਿਆ ਕਿ ਜੰਟਾ ਆਪਣੀਆਂ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੇ ਵਿਆਹ ਦੀਆਂ ਤਿਆਰੀਆਂ ਵੀ ਸ਼ੁਰੂ ਕੀਤੀਆਂ ਗਈਆਂ ਸਨ।
ਵੀਡੀਓ ਲਈ ਕਲਿੱਕ ਕਰੋ -:
























