ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਕਣਕ ਦਾ ਮੁਆਵਜ਼ਾ ਸਰਕਾਰ ਵੱਲੋਂ ਮੰਡੀਆਂ ਵਿੱਚ ਫ਼ਸਲ ਵੇਚਣ ਮਗਰੋਂ ਅਦਾਇਗੀ ਦੇ ਨਾਲ ਹੀ ਦੇਣ ਦੀ ਯੋਜਨਾ ਹੈ । ਜਿਸ ਕਾਰਨ ਗਿਰਦਾਵਰੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ।
ਦਰਅਸਲ, ਮੰਤਰੀ ਕੁਲਦੀਪ ਧਾਲੀਵਾਲ ਸ਼ਨੀਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨ ਮੌਕੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਰਾਏ ਨਾਲ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ । ਇਸ ਦੌਰਾਨ ਕੈਬਨਿਟ ਮੰਤਰੀ ਨੇ ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ।
ਇਹ ਵੀ ਪੜ੍ਹੋ: SGPC ਵੱਲੋਂ 1052 ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਹੋਵੇਗਾ ਰਵਾਨਾ, ਕੁੱਲ 2856 ਨੂੰ ਮਿਲਿਆ ਵੀਜ਼ਾ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਰਾਬ ਹੋਈ ਫਸਲ ਦਾ ਮੁਆਵਜ਼ਾ ਫ਼ਸਲ ਵਿਕਣ ਮਗਰੋਂ ਅਦਾਇਗੀ ਦੇ ਨਾਲ ਹੀ ਦੇਣ ਜਾ ਰਹੀ ਹੈ ਤੇ ਇਸ ਕੰਮ ਲਈ ਗਿਰਦਾਵਰੀ ਦਾ ਕੰਮ ਹੋ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਗਲਤ ਰਿਪੋਰਟ ਕਰਵਾਉਣ ਲਈ ਕਿਸੇ ਕਰਮਚਾਰੀ ਨੂੰ ਲਾਲਚ ਨਾ ਦੇਣ ਤੇ ਜੇਕਰ ਕੋਈ ਅਧਿਕਾਰੀ ਇਨਸਾਫ਼ ਨਹੀਂ ਦਿੰਦਾ ਤਾਂ ਉਸ ਦੀ ਸ਼ਿਕਾਇਤ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: