ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਪੂਰੀ ਗਰਮਾਈ ਹੋਈ ਹੈ। ਇਸੇ ਵਿਚਾਲੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੰਤਰੀ ਧਾਲੀਵਾਲ ਨੇ ਉਨ੍ਹਾਂ ਵਿਚਾਲੇ ਲੰਬੀ ਗੱਲਬਾਤ ਹੋਈ। ਇਸ ਸਬੰਧੀ ਮੰਤਰੀ ਕੁਲਦੀਪ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰ ਕੇ ਜਾਣਕਾਰੀ ਦਿੱਤੀ ਹੈ।

Kuldeep Dhaliwal meet baba Gurinder singh dhillon
ਮੰਤਰੀ ਧਾਲੀਵਾਲ ਨੇ ਤਸਵੀਰਾਂ ਸਾਂਝੀਆਂ ਕਰ ਲਿਖਿਆ, “ਰਾਧਾ ਸੁਆਮੀ ਦਿਆਲ ਕੀ ਦਿਆ”। ਅੱਜ, ਰਾਧਾ ਸੁਆਮੀ (ਸਤਿਸੰਗ ਬਿਆਸ) ਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਮੰਤਰੀ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
