ਪੰਜਾਬ ਵਿੱਚ ਪਰਾਲੀ ਸਾੜਨ ਨੂੰ ਰੋਕਣ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਪਰਾਲੀ ਸਾੜਨ ਦੇ ਮੁੱਦੇ ‘ਤੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਨੂੰ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਪਰਾਲੀ ਦਾ ਮੁੱਦਾ ਚੁੱਕਣ ਦੀ ਅਪੀਲ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ CM ਮਾਨ ਦੀ ਅਗਵਾਈ ਵਿੱਚ ਅਸੀਂ ਵਾਤਵਰਨ, ਪਾਣੀ ਤੇ ਧਰਤੀ ਮਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਤੋਂ ਵੀ ਸਹਿਯੋਗ ਮੰਗਿਆ ਹੈ । ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਜਾਰੀ ਹੈ ਤੇ ਇਹ ਦਿਨ ਪਰਾਲੀ ਨੂੰ ਸਾਂਭਣ ਵਾਲੇ ਹਨ, ਜਿਸ ਲਈ ਸਰਕਾਰ ਨੇ ਤਕਨੀਕੀ ਸਹਾਇਤਾ ਦੇ ਨਾਲ ਨਾਲ ਖੇਤੀ ਮਸ਼ੀਨਰੀ ਵੀ ਮੁਹੱਇਆ ਕਰਵਾ ਦਿੱਤੀ ਹੈ, ਪਰ ਸਾਨੂੰ ਅਜੇ ਵੀ ਪਰਾਲੀ ਸਾੜਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।
ਇਸ ਤੋਂ ਅੱਗੇ ਕੁਲਦੀਪ ਧਾਲੀਵਾਲ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੌਮ ਦੇ ਨਾਮ ਸੰਦੇਸ਼ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਰਾਲੀ ਨਾ ਸਾੜਨ ਦਾ ਹੁਕਮ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਸੰਦੇਸ਼ ਕੋਈ ਸਿੱਖ ਨਹੀਂ ਟਾਲਦਾ। ਹੀ ਕਾਰਨ ਹੈ ਕਿ ਉਹ CM ਮਾਨ ਵੱਲੋਂ ਸੰਦੇਸ਼ ਲੈ ਕੇ ਗਿਆਨੀ ਹਰਪ੍ਰੀਤ ਕੋਲ ਪਹੁੰਚੇ ਹਨ। ਇਸ ਸੰਦੇਸ਼ ਵਿੱਚ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ ਗਈ ਹੈ।
ਦੱਸ ਦੇਈਏ ਕਿ ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਰਾਲੀ ਸਾੜਨਾ ਵੱਡਾ ਬਣਦਾ ਜਾ ਰਿਹਾ ਹੈ। ਖਾਸ ਕਰ ਕੇ ਅੰਮ੍ਰਿਤਸਰ ਪੰਜਾਬ ਵਿੱਚ ਪਹਿਲੇ ਨੰਬਰ ‘ਤੇ ਹੈ। ਪਰਾਲੀ ਸਾੜਨ ਨਾਲ ਦਿੱਲੀ ਦੇ ਵਾਤਾਵਰਨ ਵਿੱਚ ਵੀ ਇਸਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨੀਂ ਸਾਂਸਦ ਮਨੋਜ ਤਿਵਾਰੀ ਨੇ ਇਸ ਨੂੰ ਟਵੀਟ ਕਰ ਕੇ ਚੁੱਕਣ ਦੀ ਮਦਦ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: