ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਰੋਨਾ ਸਬੰਧੀ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ । ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕੋਰੋਨਾ ਹੋ ਜਾਣ ਤੋਂ ਬਾਅਦ ਕੁਲਤਾਰ ਸੰਧਵਾਂ ਨੇ ਇਹ ਫੈਸਲਾ ਲਿਆ ਹੈ । ਦੱਸ ਦੇਈਏ ਕਿ ਕੁਲਤਾਰ ਸੰਧਵਾਂ ਹਰਜੋਤ ਬੈਂਸ ਦੇ ਸੰਪਰਕ ਵਿੱਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ ।
ਇੱਕ ਬੁਲਾਰੇ ਅਨੁਸਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮ-ਕਾਜ ਕਰਨਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਕੋਰੋਨਾ ਹਾਲੇ ਪੂਰੀ ਤਰ੍ਹਾਂ ਗਿਆ ਨਹੀਂ ਹੈ । ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ED ਦੀਆਂ ਸ਼ਕਤੀਆਂ ਕਾਇਮ, ‘ਮਨੀ ਲਾਂਡ੍ਰਿੰਗ ‘ਚ ਗ੍ਰਿਫ਼ਤਾਰੀ ਮਨਮਾਨੀ ਨਹੀਂ’- SC ਦਾ ਵੱਡਾ ਫ਼ੈਸਲਾ
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਸੀ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ਮੈਂ ਕੁਝ ਠੀਕ ਮਹਿਸੂਸ ਨਹੀਂ ਕਰ ਰਿਹਾ ਸੀ ਇਸ ਲਈ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ ਤੇ ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ । ਮੈਂ ਘਰੋਂ ਕੰਮ ਕਰਨਾ ਜਾਰੀ ਰੱਖਾਂਗਾਂ । ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਵੀ ਕਿਹਾ ਕਿ ਜੋ ਵੀ ਮੇਰੇ ਸੰਪਰਕ ਵਿੱਚ ਆਏ ਸਨ, ਉਹ ਵੀ ਟੈਸਟ ਜ਼ਰੂਰ ਕਰਵਾ ਲੈਣ।
ਵੀਡੀਓ ਲਈ ਕਲਿੱਕ ਕਰੋ -: