ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਦਰਮਿਆਨ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਸਾਲ 20 ਫਰਵਰੀ ਨੂੰ ਸੈਕਟਰ 78 ਦੇ ਇੱਕ ਕਲੱਬ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਲਾਰੈਂਸ ਦਾ ਨਾਂ ਸਾਹਮਣੇ ਆਇਆ ਸੀ।
ਕਲੱਬ ਦੇ ਮਾਲਕ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਲਾਰੈਂਸ ਦੇ ਨਾਂ ’ਤੇ ਫਿਰੌਤੀ ਲਈ ਧਮਕੀ ਭਰੇ ਫੋਨ ਆਏ ਸਨ। ਇਸ ਸਬੰਧੀ ਥਾਣਾ ਸੋਹਾਣਾ ਦੀ ਪੁਲਿਸ ਨੇ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਅਦ ਵਿੱਚ ਇਸ ਮਾਮਲੇ ਵਿੱਚ ਲਾਰੈਂਸ ਨੂੰ ਵੀ ਮੁਲਜ਼ਮ ਬਣਾਇਆ ਗਿਆ ਸੀ। ਮੁਹਾਲੀ ਪੁਲਿਸ ਲਾਰੈਂਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਆਈ ਸੀ। ਮਾਮਲੇ ‘ਚ 40 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਦੋਸ਼ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਆਈਆਂ ਸਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮੁਹਾਲੀ ਜ਼ਿਲ੍ਹੇ ਵਿੱਚ ਦਰਜ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਇਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਸੀ। ਲਾਰੈਂਸ ‘ਤੇ ਪੰਜਾਬ, ਰਾਜਸਥਾਨ ਅਤੇ ਚੰਡੀਗੜ੍ਹ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਚੰਡੀਗੜ੍ਹ ਦੇ ਸੈਕਟਰ 10 ਸਥਿਤ ਡੀ.ਏ.ਵੀ ਕਾਲਜ ਦਾ ਵਿਦਿਆਰਥੀ ਹੁੰਦਿਆਂ ਦੌਰਾਨ ਉਹ ਰਾਜਨੀਤੀ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਹੋ ਗਿਆ। ਇਸ ਤੋਂ ਬਾਅਦ ਉਸ ‘ਤੇ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ, ਗੋਲੀਬਾਰੀ ਵਰਗੇ ਕਈ ਮਾਮਲੇ ਦਰਜ ਕੀਤੇ ਗਏ ਸਨ।