ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਅੱਤਵਾਦੀਆਂ ਨਾਲ ਸਬੰਧਾਂ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਰੂਪਨਗਰ ਪੁਲਿਸ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਰੂਪਨਗਰ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਦਰਅਸਲ, ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ 3 ਪਿਸਤੌਲ, 1 ਮੈਗਜ਼ੀਨ ਤੇ 22 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤੇ ਗਏ ਹਨ।
ਇਹਨਾਂ ਦੀ ਪਹਿਚਾਣ ਕੁਲਵਿੰਦਰ ਸਿੰਘ ਕੇਰੀ, ਸਤਵੀਰ ਸਿੰਘ, ਬੇਅੰਤ ਸਿੰਘ, ਕੁਲਦੀਪ ਸਿੰਘ ਵਾਰਸ ਬਿਸ਼ਨੋਈ ਗੈਂਗ ਦੇ ਨਾਲ ਤਾਲੁੱਕ ਰੱਖਦੇ ਹਨ। ਜਿਨ੍ਹਾਂ ਨੂੰ ਪੁਲਿਸ ਵੱਲੋਂ ਮੋਰਿੰਡਾ ਤੋਂ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵੱਲੋਂ ਇਸ ਗੱਲ ਦੀ ਵੀ ਤਹਿਕੀਕਾਤ ਕੀਤੀ ਜਾ ਰਹੀ ਹੈ ਕਿ ਇਹਨਾਂ ਨੂੰ ਕਿੰਨਾ ਲੋਕਾਂ ਵੱਲੋਂ ਰਹਿਣ ਲਈ ਥਾਂ ਦਿੱਤੀ ਗਈ ਸੀ ਤਾਂ ਜੌ ਉਹਨਾਂ ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਹਨਾਂ ਗੈਂਗ ਦੇ ਮੈਂਬਰਾਂ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਅਸਲਾ ਐਕਟ ਵਿੱਚ ਵੀ ਦਰਜ ਕੀਤਾ ਗਿਆ। ਧਾਰਾ 25 ਧਾਰਾ 54 ਧਾਰਾ 59 ਧਾਰਾ 399,402 ਆਈ ਪੀ ਸੀ ਹੇਠਾਂ ਮਾਮਲਾ ਦਰਜ ਪਰ ਪੁਲੀਸ ਨੂੰ ਦੋ ਦਿਨ ਦਾ ਰਿਮਾਂਡ ਮਾਣਯੋਗ ਅਦਾਲਤ ਵੱਲੋਂ ਦਿੱਤਾ ਗਿਆ ਹੈ।