ਇਸ ਵੇਲੇ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ । ਦਰਅਸਲ, ਹਾਈਕੋਰਟ ਨੇ ਲਾਰੈਂਸ ਵਲੋਂ ਦਾਇਰ ਕੀਤੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਲਾਰੈਂਸ ਵੱਲੋਂ ਪੰਜਾਬ ਪੁਲਿਸ ਨੂੰ ਪ੍ਰੋਡਕਸ਼ਨ ਵਾਰੰਟ ਨਾ ਦੇਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਲਾਰੈਂਸ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਉਸਨੂੰ ਪੰਜਾਬ ਲਿਆ ਕੇ ਐਨਕਾਉਂਟਰ ਕਰ ਸਕਦੀ ਹੈ।
ਦੱਸ ਦੇਈਏ ਕਿ ਹਾਈਕੋਰਟ ਵੱਲੋਂ ਪਟੀਸ਼ਨ ਕਾਰਜ ਹੋਣ ਮਗਰੋਂ ਪੰਜਾਬ ਪੁਲਿਸ ਦੇ ਲਈ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਲੈਣ ਦਾ ਰਾਹ ਪੱਧਰਾ ਹੁੰਦਾ ਦਿਖਾਈ ਦੇ ਰਿਹਾ ਹੈ। ਗੌਰਤਲਬ ਹੈ ਕਿ ਲਾਰੈਂਸ ਬਿਸ਼ਨੋਈ ਵੱਲੋੇਂ ਉਸਦਾ ਰਿਮਾਂਡ ਪੰਜਾਬ ਪੁਲਿਸ ਨੂੰ ਨਾ ਦੇਣ ਦੀ ਮੰਗ ਲੈ ਕੇ ਪਾਈ ਗਈ ਪਟੀਸ਼ਨ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਕੀਤੀ ਗਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ ਦਿੰਦੇ ਹੋਏ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਹਾਈਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਹਾਲੇ ਲਾਰੈਂਸ ਦਾ ਨਾਮ FIR ਵਿੱਚ ਹੀ ਨਹੀਂ ਹੈ ਤੇ ਨਾ ਹੀ ਪੰਜਾਬ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ਮੰਗਿਆ ਗਿਆ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਲਾਰੈਂਸ ਦੀ ਪਟੀਸ਼ਨ ਮੈਚਿਓਰ ਨਹੀਂ ਹੈ। ਹਾਲੇ ਕੁਝ ਵੀ ਆਨ ਰਿਕਾਰਡ ਨਹੀਂ ਹੈ ਤਾਂ ਫਿਰ ਅਜੇਹੀ ਪਟੀਸ਼ਨ ਦਾ ਕੋਈ ਅਧਾਰ ਨਹੀਂ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਫਿਲਹਾਲ ਸਿੱਧੂ ਕਤਲਕਾਂਡ ਮਾਮਲੇ ਵਿਚ ਦਰਜ ਐਫਆਈਆਰ ਵਿੱਚ ਲਾਰੇਂਸ ਬਿਸ਼ਨੋਈ ਦਾ ਨਾਮ ਨਹੀਂ ਹੈ। ਹਾਈਕੋਰਟ ਦੀ ਇਸ ਟਿੱਪਣੀ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਜਲਦ ਹੀ ਪੰਜਾਬ ਪੁਲਿਸ ਲਾਰੇਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਪੁੱਛਗਿੱਛ ਲਈ ਪੰਜਾਬ ਲਿਆ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: