ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੂੰ ਮੁੜ ਲਾਰੈਂਸ ਬਿਸ਼ਨੋਈ ਦਾ 4 ਦਿਨਾਂ ਦਾ ਰਿਮਾਂਡ ਮਿਲਿਆ ਹੈ।
ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਵੇਰੇ ਉਸ ਨੂੰ ਮਲੋਟ ਵਿੱਚ ਪੇਸ਼ ਕੀਤਾ ਗਿਆ। ਲਾਰੈਂਸ ਬਿਸ਼ਨੋਈ ਤੋਂ ਗੈਂਗਸਟਰ ਰਣਜੀਤ ਰਾਣਾ ਕਤਲ ਕੇਸ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜ਼ਿਕਰਯੋਗ ਹੈ ਕਿ ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁਲਿਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ । ਜਿਸ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਪਹਿਲਾਂ 8 ਦਿਨ ਤੇ ਦੂਜੀ ਵਾਰ 5 ਦਿਨਾਂ ਦਾ ਰਿਮਾਂਡ ਮਿਲਿਆ ਸੀ। ਜਿਸ ਤੋਂ ਬਾਅਦ ਅੱਜ ਇਕ ਵਾਰ ਫਿਰ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਅੰਮ੍ਰਿਤਸਰ ਪੁਲਿਸ ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ । ਇਰਾਦਾ ਕਤਲ (307) ਤੇ ਫਿਰੌਤੀ ਬਾਬਤ (386) ਹੁਸ਼ਿਆਰਪੁਰ ਵਿੱਚ ਦਰਜ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਨੇ ਉਸਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਅਤੇ ਹੁਣ ਉਸਨੂੰ 24 ਘੰਟੇ ਅੰਦਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।